ਵਿਦੇਸ਼ ''ਚ ਰਹਿ ਰਹੇ ਰਾਮ ਭਗਤ ਵੀ ਕਰ ਸਕਣਗੇ ਦਾਨ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ

Wednesday, Oct 18, 2023 - 06:46 PM (IST)

ਵਿਦੇਸ਼ ''ਚ ਰਹਿ ਰਹੇ ਰਾਮ ਭਗਤ ਵੀ ਕਰ ਸਕਣਗੇ ਦਾਨ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰਾਲਾ ਨੇ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਵਿਦੇਸ਼ੀ ਸਰੋਤਾਂ ਤੋਂ ਚੰਦਾ ਪ੍ਰਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੈਸੇ ਦਿੱਲੀ 'ਚ ਸਥਿਤ ਭਾਰਤੀ ਸਟੇਟ ਬੈਂਕ ਦੀ ਮੁੱਖ ਸ਼ਾਖਾ 'ਚ ਟਰੱਸਟ ਦੇ ਬੈਂਕ ਖਾਤੇ 'ਚ ਜਮ੍ਹਾ ਕਰਵਾਇਆ ਜਾ ਸਕਦਾ ਹੈ। ਚੰਪਤ ਰਾਏ ਨੇ 'ਐਕਸ' 'ਤੇ ਪੋਸਟ ਕੀਤਾ,''ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਨੂੰ ਵਿਦੇਸ਼ੀ ਅੰਸ਼ਦਾਨ ਰੈਗੂਲੇਸ਼ਨ ਐਕਟ 2010 ਦੇ ਅਧੀਨ ਯੋਗਦਾਨ ਪ੍ਰਾਪਤ ਕਰਨ ਲਈ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲਾ ਦੇ ਐੱਫ.ਸੀ.ਆਰ.ਏ. ਵਿਭਾਗ ਨੇ ਮਾਨਤਾ ਪ੍ਰਦਾਨ ਕਰ ਦਿੱਤੀ ਹੈ।''

ਇਹ ਵੀ ਪੜ੍ਹੋ : ਹੌਂਸਲੇ ਨੂੰ ਸਲਾਮ! 13 ਸਾਲਾ ਅੰਗਦ ਨੇ ਲੱਦਾਖ ’ਚ 19,024 ਫੁੱਟ ਦੀ ਉੱਚਾਈ ’ਤੇ ਬਣਾਇਆ ਟਰੇਨਿੰਗ ਦਾ ਰਿਕਾਰਡ

ਉਨ੍ਹਾਂ ਕਿਹਾ,''ਵਿਦੇਸ਼ੀ ਸਰੋਤਾਂ ਤੋਂ ਪ੍ਰਾਪਤ ਹੋਣ ਵਾਲਾ ਕੋਈ ਵੀ ਸਵੈ-ਇੱਛਤ ਯੋਗਦਾਨ ਸਿਰਫ਼ ਭਾਰਤੀ ਸਟੇਟ ਬੈਂਕ ਦੇ 11, ਸੰਸਦ ਮਾਰਗ, ਨਵੀਂ ਦਿੱਲੀ-110001, ਸਥਿਤ ਮੁੱਖ ਸ਼ਾਖਾ ਵਾਲੇ ਖਾਤੇ 'ਚ ਹੀ ਸਵੀਕਾਰ ਹੋਵੇਗਾ।'' ਰਾਏ ਨੇ ਮੀਡੀਆ ਨੂੰ ਵੱਖ ਤੋਂ ਜਾਰੀ ਇਕ ਬਿਆਨ 'ਚ ਕਿਹਾ,''ਗ੍ਰਹਿ ਮੰਤਰਾਲਾ ਦੇ ਐੱਫ.ਸੀ.ਆਰ.ਏ. ਵਿਭਾਗ ਨੇ ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਨੂੰ ਵਿਦੇਸ਼ੀ ਸਰੋਤਾਂ ਤੋਂ ਸਵੈ-ਇੱਛਤ ਅੰਸ਼ਦਾਨ ਪ੍ਰਾਪਤ ਕਰਨ ਲਈ ਰਜਿਸਟਰਡ ਕੀਤਾ ਹੈ।'' ਰਾਮ ਮੰਦਰ ਨਿਰਮਾਣ ਕਮੇਟੀ ਦੇ ਪ੍ਰਧਾਨ ਨ੍ਰਿਪੇਂਦਰ ਮਿਸ਼ਰਾ ਨੇ ਪਿਛਲੇ ਦਿਨੀਂ ਦਿੱਤੇ ਗਏ ਇੰਟਰਵਿਊ 'ਚ ਦੱਸਿਆ ਸੀ ਕਿ ਅਯੁੱਧਿਆ 'ਚ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਰਾਮ ਮੰਦਰ ਦੇ ਜ਼ਮੀਨੀ ਮੰਜ਼ਿਲ ਦਾ ਨਿਰਮਾਣ ਕੰਮ ਦਸੰਬਰ ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਮਿਸ਼ਰਾ ਨੇ ਇਹ ਵੀ ਕਿਹਾ ਸੀ ਕਿ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ 20 ਤੋਂ 24 ਜਨਵਰੀ ਦਰਮਿਆਨ ਕਿਸੇ ਦਿਨ ਹੋ ਸਕਦੀ ਹੈ ਅਤੇ ਇਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਸੀ ਕਿ ਅੰਤਿਮ ਤਾਰੀਖ਼ ਪ੍ਰਧਾਨ ਮੰਤਰੀ ਦਫ਼ਤਰ ਦੀ ਸੂਚਨਾ ਦੇ ਆਧਾਰ 'ਤੇ ਤੈਅ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News