ਹੁਣ ਇਸ ਸੂਬੇ ''ਚ 22 ਜਨਵਰੀ ਨੂੰ ਹੋਵੇਗੀ ਸਕੂਲਾਂ ''ਚ ਛੁੱਟੀ
Wednesday, Jan 10, 2024 - 03:56 PM (IST)

ਪਣਜੀ- ਗੋਆ ਸਰਕਾਰ ਨੇ ਅਯੁੱਧਿਆ 'ਚ ਰਾਮ ਜਨਮ ਭੂਮੀ ਮੰਦਰ 'ਚ 'ਪ੍ਰਾਣ ਪ੍ਰਤਿਸ਼ਠਾ' ਸਮਾਰੋਹ ਦੇ ਮੱਦੇਨਜ਼ਰ 22 ਜਨਵਰੀ ਨੂੰ ਸਰਕਾਰੀ ਕਾਮਿਆਂ ਅਤੇ ਸਕੂਲਾਂ ਲਈ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਿਨ ਨੂੰ ਦੀਵਾਲੀ ਵਾਂਗ ਮਨਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਸਰਕਾਰ ਨੇ ਸਰਕਾਰੀ ਕਾਮਿਆਂ ਲਈ ਛੁੱਟੀ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਸਾਵੰਤ ਨੇ ਕਿਹਾ ਕਿ ਸਿਰਫ ਸਕੂਲਾਂ ਦੇ ਨਾਲ-ਨਾਲ ਸਰਕਾਰੀ ਕਾਮਿਆਂ ਲਈ ਜਨਤਕ ਛੁੱਟੀ ਹੋਵੇਗੀ।
ਇਹ ਵੀ ਪੜ੍ਹੋ- 22 ਜਨਵਰੀ ਨੂੰ ਇਸ ਸੂਬੇ ’ਚ ਸਕੂਲਾਂ ’ਚ ਛੁੱਟੀ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ
ਦੱਸਣਯੋਗ ਹੈ ਕਿ ਅਯੁੱਧਿਆ 'ਚ 22 ਜਨਵਰੀ ਨੂੰ ਰਾਮ ਮੰਦਰ 'ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਹੈ। ਜਿਸ ਨੂੰ ਲੈ ਕੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਰਾਮ ਭਗਤ ਰਾਮ ਮੰਦਰ ਬਣਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। 22 ਜਨਵਰੀ ਨੂੰ ਹੋਣ ਵਾਲੇ ਇਸ ਸਮਾਰੋਹ ਵਿਚ ਵੱਡੀ ਗਿਣਤੀ 'ਚ ਸਾਧੂ-ਸੰਤਾਂ, ਵੱਡੀਆਂ ਸ਼ਖ਼ਸੀਅਤਾਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉੱਚੇਚੇ ਤੌਰ 'ਤੇ ਪਹੁੰਚਣਗੇ।
ਇਹ ਵੀ ਪੜ੍ਹੋ- ਰਾਮ ਮੰਦਰ ਲਈ ਸ਼ੈੱਫ ਵਿਸ਼ਨੂੰ ਬਣਾਉਣਗੇ 7000 ਕਿਲੋ 'ਹਲਵਾ', ਕਰੇਨ ਨਾਲ ਚੁੱਕੀ ਜਾਵੇਗੀ ਕੜਾਹੀ
ਦੱਸ ਦੇਈਏ ਕਿ 22 ਜਨਵਰੀ ਨੂੰ ਰਾਮ ਮੰਦਰ 'ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਦੇਖਦੇ ਹੋਏ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 22 ਜਨਵਰੀ ਨੂੰ ਸ਼ਰਾਬ ਦੀ ਵਿਕਰੀ ਵੀ ਬੰਦ ਰਹੇਗੀ। ਉੱਤਰ ਪ੍ਰਦੇਸ਼ 'ਚ 22 ਜਨਵਰੀ ਨੂੰ ਸ਼੍ਰੀ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਰਾਸ਼ਟਰੀ ਉਤਸਵ' ਵਜੋਂ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ- ਟੁੱਟਿਆ 20 ਸਾਲ ਦਾ ਰਿਕਾਰਡ, PM ਮੋਦੀ ਦੇ ਦੌਰੇ ਮਗਰੋਂ ਗੂਗਲ 'ਤੇ ਖੂਬ ਸਰਚ ਹੋ ਰਿਹੈ 'ਲਕਸ਼ਦੀਪ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8