ਰਾਮ ਮੰਦਰ ''ਚ ਚੜ੍ਹਾਵਾ ਚੋਰੀ ''ਤੇ ਰਾਜ ਸਭਾ ''ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ

Friday, Jul 31, 2026 - 12:34 PM (IST)

ਰਾਮ ਮੰਦਰ ''ਚ ਚੜ੍ਹਾਵਾ ਚੋਰੀ ''ਤੇ ਰਾਜ ਸਭਾ ''ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ- ਰਾਜ ਸਭਾ 'ਚ ਵਿਰੋਧੀ ਧਿਰ ਨੇ ਸ਼ੁੱਕਰਵਾਰ ਨੂੰ ਰਾਮ ਮੰਦਰ 'ਚ ਚੜ੍ਹਾਵੇ ਚੋਰੀ ਹੋਣ ਦੇ ਮੁੱਦੇ 'ਤੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਨੂੰ ਦਿਨ ਭਰ ਲਈ ਮੁਲਤਵੀ ਕਰਨਾ ਪਿਆ ਅਤੇ ਜਨਤਕ ਮਹੱਤਵ ਦੇ ਮਾਮਲਿਆਂ ਨਾਲ ਸਬੰਧਤ ਜ਼ੀਰੋ ਆਵਰ ਦੀ ਕਾਰਵਾਈ ਨਹੀਂ ਹੋ ਸਕੀ। ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਵਿਧਾਨਕ ਦਸਤਾਵੇਜ਼ ਪੇਸ਼ ਕਰਨ ਤੋਂ ਬਾਅਦ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਕਰਨੀ ਚਾਹੀਦੀ, ਵਿਰੋਧੀ ਧਿਰ ਦੇ ਮੈਂਬਰ ਉੱਚੀ ਆਵਾਜ਼ 'ਚ ਬੋਲਣ ਲੱਗ ਪਏ। ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਉਨ੍ਹਾਂ ਨੇ ਨਿਯਮ 267 ਦੇ ਤਹਿਤ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ ਹੈ।

ਸਪੀਕਰ ਨੇ ਉਨ੍ਹਾਂ ਨੂੰ ਰੋਕਦੇ ਹੋਏ ਕਿਹਾ ਕਿ ਨਿਯਮ 267 ਦੇ ਤਹਿਤ ਕੋਈ ਨੋਟਿਸ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਫੈਸਲਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਦੂਜਿਆਂ ਦੀ ਵੀ ਗੱਲ ਸੁਣਨੀ ਚਾਹੀਦੀ ਹੈ। ਉਹ ਹਮੇਸ਼ਾ ਆਪਣਾ ਪੱਖ ਰੱਖਦੇ ਹਨ ਅਤੇ ਫਿਰ ਵਾਕਆਊਟ ਕਰ ਜਾਂਦੇ ਹਨ। ਜਦੋਂ ਮੈਂਬਰਾਂ ਨੇ ਵਿਵਸਥਾ ਦਾ ਮੁੱਦਾ ਚੁੱਕਿਆ ਤਾਂ ਉਨ੍ਹਾਂ ਕਿਹਾ,"ਇਹ ਜ਼ੀਰੋ ਆਵਰ ਹੈ ਅਤੇ ਇਸ 'ਚ ਵਿਵਸਥਾ ਦਾ ਪ੍ਰਸ਼ਨ ਨਹੀਂ ਉਠਾਇਆ ਜਾ ਸਕਦਾ।" ਸਪੀਕਰ ਨੇ ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਜ਼ੀਰੋ ਆਵਰ ਦੀ ਕਾਰਵਾਈ ਸ਼ੁਰੂ ਕੀਤੀ।

ਵਿਰੋਧੀ ਧਿਰ ਦੇ ਹੰਗਾਮੇ ਵਿਚਾਲੇ ਇਕ ਦੋ ਮੈਂਬਰਾਂ ਨੇ ਆਪਣੇ ਮੁੱਦੇ ਚੁੱਕੇ ਪਰ ਰੌਲੇ-ਰੱਪੇ ਦੇ ਕਾਰਨ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਸਕੀ। ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਰੋਧੀ ਧਿਰ 'ਤੇ ਸੰਸਦ 'ਚ ਸੜਕ ਛਾਪ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਵਿਰੋਧੀ ਧਿਰ ਸੰਵਿਧਾਨ ਅਤੇ ਸਦਨ ਦੇ ਮਾਣ ਨੂੰ ਤਾਰ-ਤਾਰ ਕਰ ਕੇ ਅਰਾਜਕਤਾ ਫੈਲਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦੀ ਨਿੰਦਾ ਕਰਦੇ ਹਾਂ। ਦੇਸ਼ ਦੀ ਜਨਤਾ ਇਨ੍ਹਾਂ ਨੂੰ ਮੁਆਫ਼ ਨਹੀਂ ਕਰੇਗੀ। ਵਿਰੋਧੀ ਧਿਰ ਦੇ ਮੈਂਬਰ ਆਸਨ ਦੇ ਨੇੜੇ ਆ ਗਏ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦੇ ਰਹੇ। ਸਪੀਕਰ ਨੇ ਮੈਂਬਰਾਂ ਨੂੰ ਸ਼ਾਂਤ ਹੋਣ ਅਤੇ ਸਦਨ ਨੂੰ ਅੱਗੇ ਵਧਣ ਦੇਣ ਦੀ ਅਪੀਲ ਕੀਤੀ, ਪਰ ਇਸ ਦਾ ਕੋਈ ਫਾਇਦਾ ਨਹੀਂ ਹੁੰਦਾ ਦੇਖ ਕੇ ਉਨ੍ਹਾਂ ਨੇ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News