ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਵਿਗੜੀ ਸਿਹਤ, ਲਖਨਊ ਕੀਤਾ ਗਿਆ ਰੈਫਰ
Wednesday, Jan 21, 2026 - 03:52 PM (IST)
ਅਯੁੱਧਿਆ- ਰਾਮ ਮੰਦਰ ਟਰੱਸਟ ਦੇ ਚੇਅਰਮੈਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਸਿਹਤ ਬੁੱਧਵਾਰ ਨੂੰ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲਖਨਊ ਦੇ ਇਕ ਨਿੱਜੀ ਹਸਪਤਾਲ ਲਈ ਰੈਫਰ ਕੀਤਾ ਗਿਆ। ਉਨ੍ਹਾਂ ਦੇ ਸਹਿਯੋਗੀਆਂ ਨੇ ਇਹ ਜਾਣਕਾਰੀ ਦਿੱਤੀ।
ਦਾਸ ਦੇ ਡਾਕਟਰ ਡਾ. ਐੱਸ ਕੇ. ਪਾਠਕ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਨੇ ਪਿਛਲੇ 36 ਘੰਟਿਆਂ ਤੋਂ ਕੁਝ ਵੀ ਨਹੀਂ ਖਾਧਾ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਉਲਟੀ ਅਤੇ ਦਸਤ ਹੋ ਰਹੇ ਹਨ। ਉਨ੍ਹਾਂ ਦੇ ਕਰੀਬੀ ਸਹਿਯੋਗੀ ਮਹੰਤ ਕਮਲ ਨਯਨ ਦਾਸ ਨੇ ਦੱਸਿਆ ਕਿ ਨ੍ਰਿਤਯ ਗੋਪਾਲ ਦਾਸ ਦੀ ਹਾਲਤ ਹੋਰ ਵਿਗੜਨ 'ਤੇ ਡਾਕਟਰਾਂ ਨੇ ਉਨ੍ਹਾਂ ਨੇ ਅੱਗੇ ਦੇ ਇਲਾਜ ਲਈ ਲਖਨਊ ਦੇ ਮੇਦਾਂਤਾ ਹਸਪਤਾਲ ਰੈਫਰ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
