ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਸੁਪਰੀਮ ਕੋਰਟ ਨੇ ਨਿਪਟਾਈਆਂ ਪਟੀਸ਼ਨਾਂ, ਟ੍ਰਾਇਲ ''ਚ ਮਦਦ ਕਰਨਗੇ ਪਟੀਸ਼ਨਰ

Tuesday, Nov 03, 2026 - 01:49 PM (IST)

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਸੁਪਰੀਮ ਕੋਰਟ ਨੇ ਨਿਪਟਾਈਆਂ ਪਟੀਸ਼ਨਾਂ, ਟ੍ਰਾਇਲ ''ਚ ਮਦਦ ਕਰਨਗੇ ਪਟੀਸ਼ਨਰ

ਨਵੀਂ ਦਿੱਲੀ (ਏਜੰਸੀ) - ਅਯੁੱਧਿਆ ਰਾਮ ਮੰਦਰ ਚੰਦਾ ਚੋਰੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰ ਦਿੱਤਾ। ਸੋਮਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਯੁੱਧਿਆ ਵਿਚ ਰਾਮ ਜਨਮਭੂਮੀ ਮੰਦਰ ਲਈ ਮਿਲੇ ਚੰਦੇ ਵਿਚ ਕਥਿਤ ਹੇਰਾਫੇਰੀ ਦੇ ਮਾਮਲੇ ਵਿਚ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ। ਨਾਲ ਹੀ ਕੋਰਟ ਨੇ ਪਟੀਸ਼ਨਰਾਂ ਨੂੰ ਮੁਕੱਦਮੇ ਦੌਰਾਨ ਸਥਾਨਕ ਮੈਜਿਸਟ੍ਰੇਟ ਦੀ ਮਦਦ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ ਦਾ ਵੱਡਾ ਤੋਹਫ਼ਾ

ਚੀਫ਼ ਜਸਟਿਸ ਸੂਰਿਆਕਾਂਤ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਮੰਦਰ ਦੇ ਚੰਦੇ ਦੀ ਕਥਿਤ ਚੋਰੀ ਨਾਲ ਜੁੜੀਆਂ ਪਟੀਸ਼ਨਾਂ ਦਾ ਨਿਪਟਾਰਾ ਕਰ ਦਿੱਤਾ ਅਤੇ ਨਿਆਇਕ ਮੈਜਿਸਟ੍ਰੇਟ ਨੂੰ ਕਾਨੂੰਨ ਦੇ ਅਨੁਸਾਰ ਮਾਮਲੇ ਦੀ ਕਾਰਵਾਈ ਅੱਗੇ ਵਧਾਉਣ ਦਾ ਹੁਕਮਸ਼ ਦਿੱਤਾ। ਸੁਪਰੀਮ ਕੋਰਟ ਨੇ ਇਹ ਵੀ ਸਾਫ਼ ਕੀਤਾ ਕਿ ਉਨ੍ਹਾਂ ਨੇ ਇਸ ਪੂਰੇ ਮਾਮਲੇ ਵਿਚ ਇਨ੍ਹਾਂ ਦੋਸ਼ਾਂ ਦੀ ਸੱਚਾਈ ਜਾਂ ਗੁਣ-ਦੋਸ਼ ’ਤੇ ਕੋਈ ਰਾਇ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ: ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ

ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਮੰਦਰ ਵਿਚ ਦਾਨ ਦੀ ਗਿਣਤੀ ਦੌਰਾਨ ਕਥਿਤ ਚੋਰੀ ਹੋਈ ਸੀ। ਉਨ੍ਹਾਂ ਕਿਹਾ ਕਿ ਪੈਸੇ ਦੀ ਗਿਣਤੀ ਵਿਚ ਸ਼ਾਮਲ ਕੁਝ ਅਧਿਕਾਰੀ ਕਥਿਤ ਤੌਰ ’ਤੇ ਰਕਮ ਲੈ ਲੈਂਦੇ ਸਨ ਅਤੇ ਜਾਂ ਤਾਂ ਉਸ ਨੂੰ ਕਿਤੇ ਹੋਰ ਨਿਵੇਸ਼ ਕਰ ਦਿੰਦੇ ਸਨ ਜਾਂ ਫਿਰ ਆਪਣੇ ਬੈਂਕ ਖਾਤਿਆਂ ਵਿਚ ਜਮ੍ਹਾ ਕਰਵਾ ਦਿੰਦੇ ਸਨ। ਅਦਾਲਤ ਨੇ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਉਸ ਨੇ ਰਾਮ ਮੰਦਰ ਵਿਚ ਚੜ੍ਹਾਵਾ ਚੋਰੀ ਦੇ ਮਾਮਲੇ ਦੇ ਗੁਣ-ਦੋਸ਼ ’ਤੇ ਕੋਈ ਰਾਇ ਪ੍ਰਗਟ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News