ਰਾਮ ਰਹੀਮ ਕਤਲ ਕੇਸ ''ਚ ਬਰੀ, ਹਾਈ ਕੋਰਟ ਨੇ ਪਲਟਿਆ CBI ਕੋਰਟ ਦਾ ਫ਼ੈਸਲਾ

Tuesday, May 28, 2024 - 07:25 PM (IST)

ਰਾਮ ਰਹੀਮ ਕਤਲ ਕੇਸ ''ਚ ਬਰੀ, ਹਾਈ ਕੋਰਟ ਨੇ ਪਲਟਿਆ CBI ਕੋਰਟ ਦਾ ਫ਼ੈਸਲਾ

ਹਰਿਆਣਾ (ਭਾਸ਼ਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਮੰਗਲਵਾਰ ਨੂੰ ਬਰੀ ਕਰ ਦਿੱਤਾ।  ਰਣਜੀਤ ਸਿੰਘ ਕਤਲ ਮਾਮਲੇ 'ਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਬਰੀ ਕੀਤਾ ਗਿਆ ਹੈ। ਸਿਰਸਾ 'ਚ ਸਥਿਤ ਡੇਰਾ ਦਾ ਮੁਖੀ ਅਜੇ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ। ਉਹ ਆਪਣੀਆਂ 2 ਸਾਧਵੀਆਂ ਨਾਲ ਜਬਰ ਜ਼ਿਨਾਹ ਦੇ ਦੋਸ਼ 'ਚ 20 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਡੇਰਾ ਮੁਖੀ ਦੇ ਵਕੀਲ ਜਿਤੇਂਦਰ ਖੁਰਾਨਾ ਕਿਹਾ,''ਹਾਈ ਕੋਰਟ ਨੇ ਰਣਜੀਤ ਸਿੰਘ ਕਤਲ ਮਾਮਲੇ 'ਚ ਉਨ੍ਹਾਂ ਦੇ ਮੁਵਕਿਲ ਨੂੰ ਬਰੀ ਕਰ ਦਿੱਤਾ ਹੈ।''

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਇਕ ਵਿਸ਼ੇਸ਼ ਅਦਾਲਤ ਨੇ 2021 'ਚ ਰਾਮ ਰਹੀਮ ਅਤੇ ਚਾਰ ਹੋਰ ਨੂੰ 19 ਸਾਲ ਪੁਰਾਣੇ ਰਣਜੀਤ ਸਿੰਘ ਕਤਲ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ ਹਰਿਆਣਾ ਦੇ ਕੁਰੂਕੁਸ਼ੇਤਰ 'ਚ 10 ਜੁਲਾਈ 2002 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਇਕ ਅਣਪਛਾਤੀ ਚਿੱਠੀ ਪ੍ਰਸਾਰਿਤ ਕਰਨ 'ਚ ਸ਼ੱਕੀ ਰੂਪ ਨਾਲ ਸ਼ਾਮਲ ਹੋਣ ਨੂੰ ਲੈ ਕੇ ਹੱਤਿਆ ਕੀਤੀ ਗਈ ਸੀ, ਜਿਸ 'ਚ ਦੱਸਿਆ ਗਿਾ ਸੀ ਕਿ ਡੇਰਾ ਹੈੱਡ ਕੁਆਰਟਰ 'ਚ ਰਾਮ ਰਹੀਮ ਕਿਵੇਂ ਔਰਤਾਂ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਹੈ। ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਨੇ ਹਾਈ ਕੋਰਟ 'ਚ ਅਪੀਲ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

DIsha

Content Editor

Related News