ਰੋਹਤਕ ਦੀ ਸੁਨਾਰੀਆ ਜੇਲ 'ਚ ਰਾਮ ਰਹੀਮ ਤੇ ਹਨੀਪ੍ਰੀਤ ਦੀ ਹੋਈ ਮੁਲਾਕਾਤ

Monday, Jan 27, 2020 - 04:59 PM (IST)

ਰੋਹਤਕ ਦੀ ਸੁਨਾਰੀਆ ਜੇਲ 'ਚ ਰਾਮ ਰਹੀਮ ਤੇ ਹਨੀਪ੍ਰੀਤ ਦੀ ਹੋਈ ਮੁਲਾਕਾਤ

ਰੋਹਤਕ— ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਉਸ ਦੀ ਕਰੀਬੀ ਹਨੀਪ੍ਰੀਤ ਨਾਲ ਮੁਲਾਕਾਤਾਂ ਦਾ ਸਿਲਸਲਾ ਵਧਦਾ ਜਾ ਰਿਹਾ ਹੈ। ਸੋਮਵਾਰ ਭਾਵ ਅੱਜ ਰੋਹਤਕ ਦੀ ਸੁਨਾਰੀਆ ਜੇਲ 'ਚ ਹਨੀਪ੍ਰੀਤ, ਰਾਮ ਰਹੀਮ ਨੂੰ ਮਿਲਣ ਪੁੱਜੀ। ਦੋਹਾਂ ਵਿਚਾਲੇ ਕਰੀਬ 20 ਮਿੰਟ ਮੁਲਾਕਾਤ ਹੋਈ। ਇੱਥੇ ਦੱਸ ਦੇਈਏ ਕਿ ਜੇਲ 'ਚੋਂ ਜ਼ਮਾਨਤ 'ਤੇ ਬਾਹਰ ਆਈ ਹਨੀਪ੍ਰੀਤ ਨੇ ਕੁਝ ਹੀ ਦਿਨਾਂ 'ਚ ਰਾਮ ਰਹੀਮ ਨਾਲ 5ਵੀਂ ਵਾਰ ਮੁਲਾਕਾਤ ਕੀਤੀ ਹੈ। ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ ਅਤੇ ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ  ਮਾਮਲੇ 'ਚ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਸਜ਼ਾ ਕੱਟ ਰਿਹਾ ਹੈ। 

ਦੱਸਣਯੋਗ ਹੈ ਕਿ ਪੰਚਕੂਲਾ 'ਚ ਭੜਕੀ ਹਿੰਸਾ ਅਤੇ ਅਗਨਜ਼ੀ ਨੂੰ ਲੈ ਕੇ ਹਨੀਪ੍ਰੀਤ ਲੰਬੇ ਸਮੇਂ ਤੋਂ ਅੰਬਾਲਾ ਜੇਲ ਵਿਚ ਬੰਦ ਸੀ। ਹਨੀਪ੍ਰੀਤ ਤੋਂ ਦੇਸ਼ਧਰੋਹ ਅਤੇ ਹੋਰ ਧਾਰਾਵਾਂ ਹਟ ਜਾਣ ਮਗਰੋਂ ਬੀਤੇ ਸਾਲ 6 ਨਵੰਬਰ ਮਹੀਨੇ ਜੇਲ 'ਚੋਂ ਜ਼ਮਾਨਤ 'ਤੇ ਰਿਹਾਅ ਹੋਈ ਸੀ। ਉਦੋਂ ਤੋਂ ਉਹ ਸਿਰਸਾ ਡੇਰੇ ਵਿਚ ਰਹਿ ਰਹੀ ਹੈ। ਡੇਰਾ ਮੁਖੀ ਰਾਮ ਰਹੀਮ ਨਾਲ ਮੁਲਾਕਾਤ ਦੀ ਲਿਸਟ ਵਿਚ ਪਰਿਵਾਰਕ ਮੈਂਬਰਾਂ ਵੀ ਸ਼ਾਮਲ ਹਨ। ਚਰਚਾ ਇਹ ਛਿੜੀ ਹੋਈ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੇ ਜੇਲ ਜਾਣ ਮਗਰੋਂ ਡੇਰੇ ਦੇ ਪ੍ਰਬੰਧ ਨੂੰ ਲੈ ਕੇ ਰੌਲਾ ਪਿਆ ਹੋਇਆ ਹੈ, ਇਸ ਲਈ ਹੀ ਇਹ ਮੁਲਾਕਾਤਾਂ ਦਾ ਦੌਰ ਚੱਲ ਰਿਹਾ ਹੈ।


author

Tanu

Content Editor

Related News