ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ

Tuesday, Dec 14, 2021 - 11:21 AM (IST)

ਹਰਿਆਣਾ- ਬੇਅਦਬੀ ਮਾਮਲੇ ਦੀ ਸੀ.ਬੀ.ਆਈ. ਜਾਂਚ ਵਾਪਸ ਲੈਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ’ਚ ਦਰਜ ਹੋਈਆਂ ਸਾਰੀਆਂ ਐੱਫ.ਆਈ.ਆਰ. ਦੀ ਸੀ.ਬੀ.ਆਈ. ਤੋਂ ਹੀ ਜਾਂਚ ਕਰਵਾਈ ਜਾਵੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ’ਤੇ ਬਿਨਾਂ ਕੋਈ ਨਿਰਦੇਸ਼ ਦਿੱਤੇ ਸੁਣਵਾਈ 21 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਔਰਤਾਂ ਨੂੰ ਲੈ ਕੇ ਟਿੱਪਣੀ ’ਤੇ ਵਿਵਾਦ : CBSE ਨੇ 10ਵੀਂ ਦੇ ਪੇਪਰ ਤੋਂ ਕੁਝ ਸਵਾਲ ਹਟਾਏ, ਮਿਲਣਗੇ ਪੂਰੇ ਅੰਕ

ਰਾਮ ਰਹੀਮ ਨੇ ਪਟੀਸ਼ਨ ਦਾਖ਼ਲ ਕਰਦੇ ਹੋਏ ਦੱਸਿਆ ਕਿ ਸਾਬਕਾ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ। ਸਰਕਾਰ ਬਦਲਣ ਤੋਂ ਬਾਅਦ ਇਸ ਮਾਮਲੇ ਦਾ ਸਿਆਸੀ ਲਾਭ ਪ੍ਰਾਪਤ ਕਰਨ ਲਈ ਮੌਜੂਦਾ ਸਰਕਾਰ ਨੇ ਸੀ.ਬੀ.ਆਈ. ਨੂੰ ਸੌਂਪੇ ਬੇਅਦਬੀ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਾਂਚ ਵਾਪਸ ਲੈ ਕੇ ਇਨ੍ਹਾਂ ਨੂੰ ਐੱਸ.ਆਈ.ਟੀ. ਨੂੰ ਸੌਂਪ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਮਾਮਲੇ ’ਚ ਹੁਣ ਚੋਣਾਂ ਨੇੜੇ ਹੋਣ ਕਾਰਨ ਸਿਆਸੀ ਲਾਭ ਪ੍ਰਾਪਤ ਕਰਨ ਲਈ ਪਟੀਸ਼ਨਕਰਤਾ ਦਾ ਨਾਮ ਘਸੀਟਿਆ ਜਾ ਰਿਹਾ ਹੈ। ਅਜਿਹੇ ’ਚ ਨਿਰਪੱਖ ਜਾਂਚ ਸੀ.ਬੀ.ਆਈ. ਹੀ ਕਰ ਸਕਦੀ ਹੈ। ਪਟੀਸ਼ਨਕਰਤਾ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ।

ਇਹ ਵੀ ਪੜ੍ਹੋ : ‘ਪਬਜੀ’ ਅਤੇ ‘ਫ੍ਰੀ ਫਾਇਰ’ ਦਾ ਕਰਜ਼ਾ ਚੁਕਾਉਣ ਲਈ ਭਰਾ ਦਾ ਕਤਲ ਕਰ ਛੱਪੜ ਨੇੜੇ ਦੱਬੀ ਲਾਸ਼

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News