ਜਲਦ ਹੀ ਜੇਲ੍ਹ ''ਚੋਂ ਬਾਹਰ ਆ ਸਕਦੈ ਰਾਮ ਰਹੀਮ, ਪੈਰੋਲ ਖਾਤਿਰ ਪਰਿਵਾਰ ਵਾਲਿਆਂ ਨੇ ਲਾਈ ਅਰਜ਼ੀ

10/12/2022 10:32:59 AM

ਸਿਰਸਾ (ਲਲਿਤ)- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜਲਦ ਹੀ ਪੈਰੋਲ ’ਤੇ ਜੇਲ੍ਹ ’ਚੋਂ ਬਾਹਰ ਆ ਸਕਦਾ ਹੈ। ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਪੂਰੀ ਤਿਆਰੀ ਚੱਲ ਰਹੀ ਹੈ। ਚਰਚਾ ਹੈ ਕਿ ਦਸੰਬਰ ਦੇ ਮਹੀਨੇ ਰਾਜਸਥਾਨ, ਗੁਜਰਾਤ ਤੇ ਹਿਮਾਚਲ ’ਚ ਚੋਣਾਂ ਹਨ। ਇਸ ਲਈ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਜਾ ਸਕਦੀ ਹੈ। ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਚ ਹਰਿਆਣਾ ਦੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਦਾ ਬਿਆਨ ਹੈ ਕਿ ਪਰਿਵਾਰ ਵਾਲਿਆਂ ਨੇ ਬਾਬੇ ਦੀ ਪੈਰੋਲ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਹੈ।

ਇਹ ਵੀ ਪੜ੍ਹੋ : SYL ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਇਸ ਦਿਨ ਹੋਵੇਗੀ ਮੀਟਿੰਗ

ਰਾਮ ਰਹੀਮ ਦੇ ਪਰਿਵਾਰ ਵਾਲਿਆਂ ਵੱਲੋਂ ਦਿੱਤੀ ਗਈ ਇਸ ਅਰਜ਼ੀ 'ਤੇ ਰੋਹਤਕ ਜੇਲ੍ਹ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕਮਿਸ਼ਨਰ ਨੇ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜਣੀ ਹੈ। ਇਸ ਲਈ ਕਮਿਸ਼ਨਰ ਕੋਲ ਇਸ ਅਰਜ਼ੀ ਨੂੰ ਭੇਜਿਆ ਗਿਆ ਹੈ। ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹ ਨਿਯਮਾਂ ਦੇ ਮੁਤਾਬਕ ਹੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News