ਇਕ ਵਾਰ ਫ਼ਿਰ ''ਫ਼ਰਲੋ'' ''ਤੇ ਰਾਮ ਰਹੀਮ, ਸਵੇਰੇ-ਸਵੇਰੇ ਜੇਲ੍ਹ ਤੋਂ ਆਇਆ ਬਾਹਰ
Wednesday, Apr 09, 2025 - 09:28 AM (IST)

ਨੈਸ਼ਨਲ ਡੈਸਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫ਼ਿਰ 21 ਦਿਨ ਦੀ ਫ਼ਰਲੋ ਦੇ ਦਿੱਤੀ ਗਈ ਹੈ। ਅੱਜ ਸਵੇਰੇ ਰਾਮ ਰਹੀਮ ਰੋਹਤਕ ਜੇਲ੍ਹ ਤੋਂ ਬਾਹਰ ਆਇਆ। ਰਾਮ ਰਹੀਮ ਨੂੰ ਲੈਣ ਲਈ ਖ਼ੁਦ ਹਨੀਪ੍ਰੀਤ ਪਹੁੰਚੀ। ਜਾਣਕਾਰੀ ਮੁਤਾਬਕ, ਰਾਮ ਰਹੀਮ ਇਸ ਵਾਰ ਸਿਰਸਾ ਡੇਰੇ ਵਿਚ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਫ਼ਰਲੋ ਮੰਜ਼ੂਰ ਹੋਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਅੱਜ ਸਵੇਰੇ ਤਕਰੀਬਨ 6.40 ਵਜੇ ਭਾਰੀ ਪੁਲਸ ਸੁਰੱਖਿਆ ਹੇਠ ਸਿਰਸਾ ਡੇਰੇ ਲਈ ਰਵਾਨਾ ਹੋਇਆ। ਇਸ ਨੂੰ ਲੈਣ ਲਈ ਹਨੀਪ੍ਰੀਤ ਵੀ ਉੱਥੇ ਪਹੁੰਚੀ ਹੋਈ ਸੀ। ਦੱਸ ਦਈਏ ਕਿ ਰਾਮ ਰਹੀਮ ਸਾਲ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਕੈਦ ਹੈ। ਉਹ 2 ਸਾਧਵੀਆਂ ਦੇ ਨਾਲ ਜਬਰ-ਜ਼ਿਨਾਹ ਅਤੇ ਪੱਤਰਕਾਰ ਛੱਤਰਪਤੀ ਕਤਲਕਾਂਡ ਵਿਚ ਸਜ਼ਾ ਕੱਟ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ
ਜਾਣਕਾਰੀ ਮੁਤਾਬਕ 29 ਅਪ੍ਰੈਲ ਨੂੰ ਡੇਰਾ ਸੱਚਾ ਸੌਦਾ ਸਿਰਸਾ ਦਾ ਸਥਾਪਨਾ ਦਿਵਸ ਹੈ, ਜਿਸ ਮੌਕੇ ਡੇਰੇ ਵਿਚ ਵੱਡਾ ਪ੍ਰੋਗਰਾਮ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਸੇ ਸਮਾਗਮ ਨੂੰ ਰਾਮ ਰਹੀਮ ਨੂੰ ਫ਼ਰਲੋ ਦਾ ਅਧਾਰ ਬਣਾਇਆ ਗਿਆ ਹੈ। ਗੁਰਮੀਤ ਰਾਮ ਰਹੀਮ ਨੇ ਡੇਰੇ ਦਾ ਸਥਾਪਨਾ ਦਿਵਸ ਮਨਾਉਣ ਲਈ ਫ਼ਰਲੋ ਦੀ ਅਰਜ਼ੀ ਲਗਾਈ ਸੀ, ਜਿਸ ਨੂੰ ਮਨਜ਼ੂਰ ਕਰਦਿਆਂ ਹਰਿਆਣਾ ਸਰਕਾਰ ਨੇ ਉਸ ਨੂੰ 21 ਦਿਨ ਦੀ ਫ਼ਰਲੋ ਦਿੱਤੀ ਹੈ। ਇੱਥੇ ਦੱਸ ਦਈਏ ਕਿ 2017 ਤੋਂ ਹੁਣ ਤਕ ਰਾਮ ਰਹੀਮ ਨੂੰ ਤਕਰੀਬਨ 13 ਵਾਰ ਪੈਰੋਲ ਤੇ ਫ਼ਰਲੋ 'ਤੇ ਬਾਹਰ ਕੱਢਿਆ ਜਾ ਚੁੱਕਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8