ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, 40 ਦਿਨਾਂ ਲਈ ਜੇਲ੍ਹ ਤੋਂ ਆਵੇਗਾ ਬਾਹਰ
Friday, Jan 20, 2023 - 11:10 PM (IST)
ਨੈਸ਼ਨਲ ਡੈਸਕ: ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ 'ਚ ਪ੍ਰਿੰਸੀਪਲ ਦੀ ਮੌਤ, ਬੱਚੇ ਦੀ ਦਵਾਈ ਲੈਣ ਜਾ ਰਹੇ ਪਰਿਵਾਰਕ ਮੈਂਬਰ ਵੀ ਹੋਏ ਜ਼ਖ਼ਮੀ
ਆਪਣੀਆਂ ਦੋ ਚੇਲੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਅਕਤੂਬਰ ਵਿਚ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਜੋ ਕਿ 25 ਨਵੰਬਰ ਨੂੰ ਹੀ ਖ਼ਤਮ ਹੋ ਗਈ। ਨਿਊਜ਼ ਏਜੰਸੀ ਮੁਤਾਬਕ ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਸੰਜੀਵ ਵਰਮਾ ਨੇ ਦੱਸਿਆ ਕਿ 40 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪਤੀ ਦੇ ਸ਼ੱਕ ਕਾਰਨ ਉਜੜਿਆ ਹੱਸਦਾ-ਵਸਦਾ ਪਰਿਵਾਰ, ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਕਰ 'ਤਾ ਕਤਲ
ਇਸ ਤੋਂ ਪਹਿਲਾਂ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਡੇਰਾ ਮੁਖੀ ਦੀ ਤਾਜ਼ਾ ਪੈਰੋਲ ਪਟੀਸ਼ਨ 'ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਡੇਰਾ ਮੁਖੀ ਨੇ 40 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਰੋਹਤਕ ਡਿਵੀਜ਼ਨਲ ਕਮਿਸ਼ਨਰ ਨੂੰ ਭੇਜ ਦਿੱਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪੈਰੋਲ ਦੀ ਮਿਆਦ ਦੌਰਾਨ ਡੇਰਾ ਮੁਖੀ 25 ਜਨਵਰੀ ਨੂੰ ਸਾਬਕਾ ਡੇਰਾ ਮੁਖੀ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ਦੇ ਪ੍ਰੋਗਰਾਮ ਵਿਚ ਸ਼ਾਮਲ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।