ਡੇਰਾ ਮੁਖੀ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਕਾਰਵਾਈ 'ਤੇ ਲਗਾਈ ਰੋਕ

Monday, Mar 11, 2024 - 02:18 PM (IST)

ਹਰਿਆਣਾ- ਡੇਰਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਬੇਅਦਬੀ ਮਾਮਲੇ 'ਚ ਰਾਹਤ ਮਿਲ ਗਈ ਹੈ। ਇਸ ਮਾਮਲੇ 'ਚ ਡੇਰਾ ਮੁਖੀ ਖ਼ਿਲਾਫ਼ ਟ੍ਰਾਇਲ ਕੋਰਟ 'ਚ ਚੱਲ ਰਹੀ ਕਾਰਵਾਈ 'ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ। ਡੇਰਾ ਮੁਖੀ ਵਲੋਂ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਹਾਈ ਕੋਰਟ ਨੇ ਡਬਲ ਬੈਂਚ ਨੂੰ ਰੈਫਰ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਇਕ ਜੂਨ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਚੋਰੀ ਹੋਇਆ ਸੀ। ਪਿਛਲੇ ਸਾਲ ਜੁਲਾਈ 'ਚ ਰਾਮ ਰਹੀਮ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ 'ਚ ਰਾਮ ਰਹੀਮ ਨੂੰ ਮਿਲਾ ਕੇ ਕੁੱਲ 11 ਦੋਸ਼ੀ ਸਨ, ਜਿਨ੍ਹਾਂ 'ਚੋਂ ਇਕ (ਮਹਿੰਦਰ ਪਾਲ ਬਿੱਟੂ) ਦਾ ਕਤਲ ਕਰ ਦਿੱਤਾ ਗਿਆ ਸੀ। ਦਰਅਸਲ, ਬਰਗਾੜੀ ਬੇਅਦਬੀ ਮਾਮਲੇ ਦੇ ਸਮੇਂ ਕੁਲ ਤਿੰਨ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ’ਚੋਂ ਸਭ ਤੋਂ ਪਹਿਲਾਂ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਇਆ ਸੀ। ਉਸੇ ਸਾਲ 24 ਸਤੰਬਰ ਨੂੰ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਿਤ ਪੋਸਟਰ ਲਾਇਆ ਗਿਆ ਅਤੇ ਕੁਝ ਸਮੇਂ ਬਾਅਦ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ।ਉਸੇ ਸਾਲ 24 ਸਤੰਬਰ ਨੂੰ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਿਤ ਪੋਸਟਰ ਲਾਇਆ ਗਿਆ ਅਤੇ ਕੁਝ ਸਮੇਂ ਬਾਅਦ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


DIsha

Content Editor

Related News