ਰਾਮ ਰਹੀਮ ਨੂੰ ਮਿਲਿਆ Birthday Gift! ਜੇਲ੍ਹ ''ਚ ਨਹੀਂ ਸਗੋਂ ਡੇਰੇ ''ਚ ਮਨਾਵੇਗਾ ਜਨਮ ਦਿਨ
Tuesday, Aug 05, 2025 - 08:44 AM (IST)

ਨੈਸ਼ਨਲ ਡੈਸਕ: ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫ਼ਿਰ ਪੈਰੋਲ ਮਿਲ ਗਈ ਹੈ। ਉਹ 40 ਦਿਨ ਦੀ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆ ਗਿਆ ਹੈ। ਅੱਜ ਸਵੇਰੇ-ਸਵੇਰੇ ਹਨੀਪ੍ਰੀਤ, ਸਿਰਸਾ ਡੇਰੇ ਦੇ ਚੇਅਰਮੈਨ ਦਾਨ ਸਿੰਘ ਤੇ ਹੋਰ ਲੋਕ ਰੋਹਤਕ ਜੇਲ੍ਹ ਪਹੁੰਚੇ ਤੇ ਰਾਮ ਰਹੀਮ ਨੂੰ ਲੈ ਕੇ ਸਿਰਸਾ ਸਥਿਤ ਡੇਰੇ ਲਈ ਰਵਾਨਾ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਵੱਡਾ ਝਟਕਾ! ਹੁਣ Visa ਲੈਣ ਲਈ ਕਰਨ ਪਵੇਗਾ ਲੱਖਾਂ ਰੁਪਏ ਦਾ 'ਵਾਧੂ ਖ਼ਰਚਾ'
ਦੱਸ ਦਈਏ ਕਿ 15 ਅਗਸਤ ਨੂੰ ਰਾਮ ਰਹੀਮ ਦਾ ਜਨਮ ਦਿਨ ਵੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਵਿਚ ਰੱਖੜੀ ਦੇ ਤਿਉਹਾਰ ਤੋਂ ਬਾਅਦ ਰਾਮ ਰਹੀਮ ਦਾ ਜਨਮ ਦਿਨ ਮਨਾਇਆ ਜਾਵੇਗਾ। ਇਸ ਦੀਆਂ ਤਿਆਰੀਆਂ ਡੇਰਾ ਪ੍ਰਬੰਧਕਾਂ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ! ਪੰਜਾਬ ਕਾਂਗਰਸ ਦੇ 3 ਅਤੇ ਭਾਜਪਾ ਦੇ 2 ਵੱਡੇ ਲੀਡਰ...
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਸਾਲ ਰਾਮ ਰਹੀਮ ਤੀਜੀ ਵਾਰ ਜੇਲ੍ਹ ਵਿਚੋਂ ਬਾਹਰ ਆਇਆ ਹੈ। ਉਸ ਨੂੰ 2017 ਵਿਚ ਸਜਾ ਸੁਣਾਈ ਗਈ ਸੀ, ਪਰ 2017 ਤੋਂ ਬਾਅਦ ਹੁਣ ਤਕ ਉਹ 14 ਵਾਰ ਪੈਰੋਲ ਜਾਂ ਫ਼ਰਲੋ 'ਤੇ ਜੇਲ੍ਹ 'ਚੋਂ ਬਾਹਰ ਆ ਚੁੱਕਿਆ ਹੈ। ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫ਼ਰਲੋ ਦਿੱਤੇ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਜਥੇਬੰਦੀਆਂ ਵੱਲੋਂ ਵੀ ਕਈ ਵਾਰ ਸਵਾਲ ਖੜ੍ਹੇ ਕੀਤੇ ਜਾ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8