ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ, ਸਵਾਤੀ ਮਾਲੀਵਾਲ ਬੋਲੀ- 'ਬੇਸ਼ਰਮੀ ਦੀ ਹੱਦ ਪਾਰ ਹੋ ਗਈ'

Saturday, Jan 21, 2023 - 01:02 PM (IST)

ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ, ਸਵਾਤੀ ਮਾਲੀਵਾਲ ਬੋਲੀ- 'ਬੇਸ਼ਰਮੀ ਦੀ ਹੱਦ ਪਾਰ ਹੋ ਗਈ'

ਨਵੀਂ ਦਿੱਲੀ- ਬਲਾਤਕਾਰ ਅਤੇ ਕਤਲ ਦੇ ਦੋਸ਼ ਵਿਚ ਜੇਲ੍ਹ 'ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲ ਗਈ ਹੈ। ਡੇਰਾ ਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਨੂੰ ਪੈਰੋਲ ਮਿਲਣ 'ਤੇ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਨੂੰ ਇਕ ਵਾਰ ਫਿਰ ਪੈਰੋਲ ਦਿੱਤੇ ਜਾਣ 'ਤੇ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਟਵੀਟ 'ਤੇ ਲਿਖਿਆ, 'ਬਲਾਤਕਾਰੀ ਕਾਤਲ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਦੇ ਦਿੱਤੀ ਗਈ ਹੈ। ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਹੋ ਚੁੱਕੀਆਂ ਹਨ। ਦੇਸ਼ ਵਾਸੀ ਆਪਣੀਆਂ ਧੀਆਂ ਨੂੰ ਬਚਾਉਣ, ਬਲਾਤਕਾਰੀ ਆਜ਼ਾਦ ਘੁੰਮਣਗੇ!'

ਇਹ ਵੀ ਪੜ੍ਹੋ- ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, 40 ਦਿਨਾਂ ਲਈ ਜੇਲ੍ਹ ਤੋਂ ਆਵੇਗਾ ਬਾਹਰ

PunjabKesari

ਦੱਸ ਦੇਈਏ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿਚ ਦੋਸ਼ੀ ਸਾਬਤ ਹੋਣ ਮਗਰੋਂ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ। ਦੋ ਮਹਿਲਾ ਚੇਲੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹਸੀ। ਉਹ 2017 ਤੋਂ ਹੀ ਜੇਲ੍ਹ ਵਿਚ ਬੰਦ ਹੈ। ਇਸ ਤੋਂ ਬਾਅਦ ਉਸ ਨੂੰ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਮਾਲੀਵਾਲ ਨੂੰ ਕਾਰ ਨਾਲ ਘੜੀਸਣ ਦਾ ਮਾਮਲਾ : ਪੁਲਸ ਨੇ ਘਟਨਾ ਦੀ CCTV ਫੁਟੇਜ ਕੀਤੀ ਬਰਾਮਦ

ਇਸ ਤੋਂ ਪਹਿਲਾਂ ਪਿਛਲੇ ਸਾਲ 2022 ਵਿਚ ਉਸ ਨੂੰ 3 ਵਾਰ ਪੈਰੋਲ ਮਿਲੀ ਸੀ। ਡੇਰਾ ਮੁਖੀ ਦੀ ਆਖ਼ਰੀ 40 ਦਿਨ ਦੀ ਪੈਰੋਲ ਪਿਛਲੇ ਸਾਲ 25 ਨਵੰਬਰ ਨੂੰ ਖ਼ਤਮ ਹੋਈ ਸੀ। ਉਹ 14 ਅਕਤੂਬਰ ਨੂੰ ਰਿਹਾਅ ਹੋਣ ਮਗਰੋਂ ਉੱਤਰ ਪ੍ਰਦੇਸ਼ ਵਿਚ ਆਪਣੇ ਬਰਵਾਨਾ ਆਸ਼ਰਮ ਗਿਆ ਸੀ।


author

Tanu

Content Editor

Related News