ਛੱਤਰਪਤੀ ਹੱਤਿਆ ਮਾਮਲਾ- ਡੇਰਾ ਮੁਖੀ ਦੀ ਅਪੀਲ ''ਤੇ ਹਾਈਕੋਰਟ ਨੇ ਸੁਣਾਇਆ ਫੈਸਲਾ

03/15/2019 3:29:22 PM

ਪੰਚਕੂਲਾ-ਪੱਤਰਕਾਰ ਰਾਮਚੰਦਰ ਛੱਤਰਪਤੀ ਹੱਤਿਆ ਮਾਮਲੇ 'ਚ ਸਜ਼ਾ ਕੱਟ ਰਹੇ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਨੇ ਰਹਿਮ ਦੀ ਅਪੀਲ ਕੀਤੀ ਸੀ, ਜਿਸ ਨੂੰ ਅੱਜ ਹਾਈਕੋਰਟ ਨੇ ਸਵੀਕਰ ਕਰਦੇ ਹੋਇਆ ਰਾਮ ਰਹੀਮ 'ਤੇ ਲੱਗੇ ਜ਼ੁਰਮਾਨੇ 'ਤੇ ਰੋਕ ਲਗਾ ਦਿੱਤੀ ਹੈ। ਪਟੀਸ਼ਨ 'ਤੇ ਅਗਲੀ ਸੁਣਵਾਈ ਬਾਰੇ ਜਾਣਕਾਰੀ ਨਹੀਂ ਮਿਲੀ ਹੈ। 

ਜ਼ਿਕਰਯੋਗ ਹੈ ਕਿ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਮਾਮਲੇ ਦੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 4 ਦੋਸ਼ੀਆਂ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਉਮਰਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਰਾਹ ਰਹੀਮ ਤੋਂ ਇਲਾਵਾ ਕ੍ਰਿਸ਼ਣ ਲਾਲ, ਨਿਰਮਲ ਸਿੰਘ ਅਤੇ ਕੁਲਦੀਪ ਸਿੰਘ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਮਰਕੈਦ ਦੇ ਨਾਲ-ਨਾਲ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਸੀ। ਇਸ ਹੱਤਿਆ ਮਾਮਲੇ ਦੀ ਸਜ਼ਾ ਨੂੰ ਲੈ ਕੇ ਰਾਮ ਰਹੀਮ ਨੇ ਹਾਈਕੋਰਟ 'ਚ ਰਹਿਮ ਦੀ ਅਪੀਲ ਕੀਤੀ ਸੀ, ਜਿਸ 'ਤੇ ਅੱਜ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ।
 


Iqbalkaur

Content Editor

Related News