ਜਲੰਧਰ 'ਚ ਦਰਜ ਹੋਈ FIR ਖ਼ਿਲਾਫ਼ ਹਾਈ ਕੋਰਟ ਪਹੁੰਚਿਆ ਰਾਮ ਰਹੀਮ

03/15/2023 10:46:56 AM

ਸਿਰਸਾ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖ਼ਿਲਾਫ਼ ਪੰਜਾਬ ਦੇ ਜਲੰਧਰ 'ਚ ਪੁਲਸ ਨੇ ਐੱਫ.ਆਈ.ਆਰ. ਦਰਜ ਕੀਤੀ ਸੀ। ਇਸ ਐੱਫ.ਆਈ.ਆਰ. ਖ਼ਿਲਾਫ਼ ਹੁਣ ਰਾਮ ਰਹੀਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਰਾਮ ਰਹੀਮ ਦਾ ਦਾਅਵਾ ਹੈ ਕਿ ਉਸ ਖ਼ਿਲਾਫ਼ ਝੂਠੀ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਕੋਰਟ 'ਚ ਦਾਖ਼ਲ ਕੀਤੀ ਗਈ ਅਪੀਲ 'ਚ ਡੇਰਾ ਮੁਖੀ ਨੇ ਕਿਹਾ ਕਿ ਜਿਸ ਵੀਡੀਓ ਨੂੰ ਆਧਾਰ ਬਣਾ ਕੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਉਸ ਨਾਲ ਛੇੜਛਾੜ ਕੀਤੀ ਗਈ ਹੈ। ਉਸ ਨੂੰ ਵੀਡੀਓ ਨੂੰ ਪੂਰਾ ਦੇਖਿਆ ਹੀ ਨਹੀਂ ਗਿਆ ਹੈ, ਸਗੋਂ ਅੱਧੀ ਅਧੂਰੀ ਗੱਲ ਸੁਣ ਕੇ ਐੱਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਹਾਈ ਕੋਰਟ ਕੁਝ ਦੇਰ 'ਚ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ। 

ਇਹ ਵੀ ਪੜ੍ਹੋ : ਕੁੜੀ ਨੇ ਭਗਵਾਨ ਕ੍ਰਿਸ਼ਨ ਦੀ ਮੂਰਤੀ ਨਾਲ ਕਰਵਾਇਆ ਵਿਆਹ, ਪਰਿਵਾਰ ਦੀ ਮੌਜੂਦਗੀ 'ਚ ਲਏ 7 ਫੇਰੇ

ਦੱਸਣਯੋਗ ਹੈ ਕਿ ਡੇਰਾ ਮੁਖੀ ਨੇ ਗੁਰੂ ਰਵਿਦਾਸ ਅਤੇ ਸੰਤ ਕਬੀਰ ਜੀ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਨੂੰ ਲੈ ਕੇ ਜਲੰਧਰ 'ਚ ਉਸ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਰਾਮ ਰਹੀਮ ਨੇ ਹਾਲ ਹੀ 'ਚ ਪੈਰੋਲ 'ਤੇ ਰਹਿੰਦਿਆਂ 5 ਫਰਵਰੀ ਨੂੰ ਗੁਰੂ ਰਵਿਦਾਸ ਅਤੇ ਸੰਤ ਕਬੀਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜੋ ਇਕ ਯੂ-ਟਿਊਬ ਚੈਨਲ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਸਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News