ਭਾਜਪਾ ਨੇ CM ਜੈਰਾਮ ਠਾਕੁਰ ਨੂੰ ਹਿਮਾਚਲ ਪ੍ਰਦੇਸ਼ ਚੋਣ ਸੰਚਾਲਨ ਕਮੇਟੀ ਦਾ ਪ੍ਰਧਾਨ ਕੀਤਾ ਨਿਯੁਕਤ

Tuesday, Aug 23, 2022 - 10:17 AM (IST)

ਭਾਜਪਾ ਨੇ CM ਜੈਰਾਮ ਠਾਕੁਰ ਨੂੰ ਹਿਮਾਚਲ ਪ੍ਰਦੇਸ਼ ਚੋਣ ਸੰਚਾਲਨ ਕਮੇਟੀ ਦਾ ਪ੍ਰਧਾਨ ਕੀਤਾ ਨਿਯੁਕਤ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਭਾਜਪਾ ਦੀ ਪ੍ਰਦੇਸ਼ ਚੋਣ ਸੰਚਾਲਨ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੀ ਸੂਬਾ ਇਕਾਈ ਦੇ ਮੁਖੀ ਕਸ਼ਯਪ ਨੇ ਇਹ ਜਾਣਕਾਰੀ ਦਿੱਤੀ। ਕਸ਼ਯਪ ਨੇ ਸੋਮਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਬਿਆਨ ’ਚ ਕਿਹਾ ਕਿ ਠਾਕੁਰ ਨੂੰ ਪਾਰਟੀ ਦੇ ਸੀਨੀਅਰ ਅਗਵਾਈ ਨਾਲ ਸਲਾਹ-ਮਸ਼ਵਰੇ ਮਗਰੋਂ ਸੂਬਾ ਭਾਜਪਾ ਚੋਣ ਸੰਚਾਲਨ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ। 

ਕਸ਼ਯਪ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਪ੍ਰਧਾਨ ਰਾਜੀਵ ਬਿੰਦਲ ਨੂੰ ਪ੍ਰਦੇਸ਼ ਭਾਜਪਾ ਚੋਣ ਪ੍ਰਬੰਧਨ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ’ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। 

ਜ਼ਿਕਰਯੋਗ ਹੈ ਕਿ ਆਨੰਦ ਸ਼ਰਮਾ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਸੰਚਾਲਨ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ  ਨੇ ਕਿਹਾ ਸੀ ਕਿ ਅਲੱਗ-ਥਲੱਗ ਅਤੇ ਅਪਮਾਨ ਜਾਰੀ ਰਹਿਣ ਦੀ ਵਜ੍ਹਾ ਤੋਂ ਉਨ੍ਹਾਂ ਕੋਲ ਕੋਈ ਬਦਲ ਨਹੀਂ ਬਚਿਆ ਸੀ। ਮੰਨਿਆ ਜਾ ਰਿਹਾ ਹੈ ਕਿ ਸ਼ਰਮਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ’ਚ ਕਿਹਾ ਹੈ ਕਿ ਸੂਬਾ ਵਿਧਾਨ ਸਭਾ ਚੋਣਾਂ ਦੀ ਯੋਜਨਾ ਬਾਰੇ ਉਨ੍ਹਾਂ ਨਾਲ ਚਰਚਾ ਨਹੀਂ ਕੀਤੀ ਗਈ।


author

Tanu

Content Editor

Related News