''ਗੋ ਕੋਰੋਨਾ ਗੋ'' ਦਾ ਨਾਅਰਾ ਦੇਣ ਵਾਲੇ ਕੇਂਦਰੀ ਮੰਤਰੀ ਰਾਮਦਾਸ ਆਠਵਲੇ ਵੀ ਹੋਏ ਕੋਰੋਨਾ ਦੇ ਸ਼ਿਕਾਰ

10/27/2020 4:17:42 PM

ਨੈਸ਼ਨਲ ਡੈਸਕ- ਕੇਂਦਰੀ ਮੰਤਰੀ ਅਤੇ ਰਿਪਬਲਿਕਨ ਪਾਰਟੀ ਆਫ਼ ਇੰਡੀਆ-ਏ ਦੇ ਨੇਤਾ ਰਾਮਦਾਸ ਆਠਵਲੇ ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਮੰਗਲਵਾਰ ਨੂੰ ਰਾਮਦਾਸ ਆਠਵਲੇ ਦੇ ਦਫ਼ਤਰ ਨੇ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ। ਚੌਕਸੀ ਦੇ ਤੌਰ 'ਤੇ ਆਠਵਲੇ ਨੂੰ ਬਾਂਬੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ 'ਚ ਰਾਮਦਾਸ ਆਠਵਲੇ ਨੇ ਹੀ 'ਗੋ ਕੋਰੋਨਾ ਗੋ' ਦਾ ਨਾਅਰਾ ਦਿੱਤਾ ਸੀ। ਉਹ ਮਾਰਚ 'ਚ ਕੋਰੋਨਾ ਵਾਇਰਸ ਦੇ ਪ੍ਰਤੀ ਜਾਗਰੂਕ ਕਰਨ ਲਈ ਕੰਮ ਕਰ ਰਹੇ ਇਕ ਗਰੁੱਪ ਨਾਲ ਜਾਗਰੂਕਤਾ ਮੁਹਿੰਮ 'ਚ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ : ਪਤੀ ਦਾ ਕਤਲ ਕਰ ਘਰ 'ਚ ਦਫ਼ਨਾ ਦਿੱਤੀ ਸੀ ਲਾਸ਼, 18 ਮਹੀਨਿਆਂ ਬਾਅਦ ਇਸ ਤਰ੍ਹਾਂ ਖੁੱਲ੍ਹਿਆ ਰਾਜ

ਜਾਗਰੂਕਤਾ ਮੁਹਿੰਮ ਦੌਰਾਨ ਉਨ੍ਹਾਂ ਨੇ 'ਗੋ ਕੋਰੋਨਾ, ਗੋ ਕੋਰੋਨਾ' ਦੇ ਨਾਅਰੇ ਲਗਾ ਕੇ ਕੋਰੋਨਾ ਵਾਇਰਸ ਨੂੰ ਭਾਰਤ ਤੋਂ ਦੌੜਾਉਣ ਦੀ ਕੋਸ਼ਿਸ਼ ਕੀਤੀ ਸੀ। ਦੱਸਣਯੋਗ ਹੈ ਕਿ ਸੋਮਵਾਰ ਨੂੰ ਹੀ ਫਿਲਮ ਨਿਰਮਾਤਾ ਅਨੁਰਾਗ ਕਸ਼ਯਪ 'ਤੇ ਜਬਰ ਜ਼ਿਨਾਹ ਦਾ ਦੋਸ਼ ਲਗਾਉਣ ਵਾਲੀ ਫਿਲਮ ਅਭਿਨੇਤਰੀ ਪਾਇਲ ਘੋਸ਼ ਕੇਂਦਰੀ ਮੰਤਰੀ ਰਾਮਦਾਸ ਆਠਵਲੇ ਦੀ ਮੌਜੂਦਗੀ 'ਚ ਉਨ੍ਹਾਂ ਦੀ ਪਾਰਟੀ ਰਿਪਬਲਿਕਨ ਪਾਰਟੀ ਆਫ਼ ਇੰਡੀਆ-ਏ (ਆਰ.ਪੀ.ਆਈ.) 'ਚ ਸ਼ਾਮਲ ਹੋਈ ਸੀ। ਮੁੰਬਈ 'ਚ ਆਠਵਲੇ ਨੇ ਹੀ ਪਾਇਲ ਨੂੰ ਪਾਰਟੀ ਦੀ ਮੈਂਬਰਤਾ ਗ੍ਰਹਿਣ ਕਰਵਾਈ ਸੀ। ਜਾਣਕਾਰੀ ਅਨੁਸਾਰ, ਪਾਇਲ ਨੂੰ ਪਾਰਟੀ ਦੀ ਮਹਿਲਾ ਵਿੰਗ ਦੀ ਉੱਪ ਪ੍ਰਧਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਕੁੜੀ ਨੇ ਦੋਸਤੀ ਠੁਕਰਾਈ ਤਾਂ ਸਿਰਫਿਰੇ ਆਸ਼ਿਕ ਨੇ ਮਾਂ ਅਤੇ ਭਰਾ ਦੇ ਸਾਹਮਣੇ ਹੀ ਕਰ ਦਿੱਤਾ ਕਤਲ

DIsha

This news is Content Editor DIsha