ਮੌਬ ਲਿੰਚਿੰਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਜ਼ਰੂਰਤ: ਅਠਾਵਲੇ

Friday, Aug 09, 2019 - 12:11 PM (IST)

ਮੌਬ ਲਿੰਚਿੰਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਜ਼ਰੂਰਤ: ਅਠਾਵਲੇ

ਆਗਰਾ—ਕੇਂਦਰੀ ਸਮਾਜਿਕ ਨਿਆਂ ਅਤੇ ਸਹਿਕਾਰਤਾ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਹੈ ਕਿ ਮੌਬ ਲਿੰਚਿੰਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਜ਼ਰੂਰਤ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਇੱਕ ਪ੍ਰੋਗਰਾਮ ਲਈ ਆਗਰਾ ਪਹੁੰਚੇ ਰਾਮਦਾਸ ਅਠਾਵਲੇ ਨੇ ਕਿਹਾ ਹੈ ਕਿ ਦੇਸ਼ ਭਰ 'ਚ ਹੋ ਰਹੀਆਂ ਮੌਬ ਲਿੰਚਿੰਗ ਦੀਆਂ ਘਟਨਾਵਾਂ ਨਾਲ ਬਹੁਤ ਨੁਕਸਾਨ ਹੋ ਰਿਹਾ ਹੈ, ਜਿਸ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਜ਼ਰੂਰਤ ਹੈ। 

ਕੇਂਦਰੀ ਮੰਤਰੀ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਫੈਸਲੇ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਤਿਹਾਸਿਕ ਕਦਮ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੀ ਜਨਤਾ ਅੱਜ ਬਹੁਤ ਖੁਸ਼ ਹੈ ਕਿਉਂਕਿ ਬਹੁਤ ਸਮੇਂ ਬਾਅਦ ਅਜਿਹਾ ਫੈਸਲਾ ਆਇਆ ਹੈ। ਕੇਂਦਰੀ ਮੰਤਰੀ ਅਠਾਵਲੇ ਨੇ ਕਿਹਾ ਹੈ ਕਿ ਉਹ ਵੱਡੇ ਉਦਯੋਗਪਤੀਆਂ ਨੂੰ ਅਪੀਲ ਕਰਨਗੇ ਕਿ ਜੰਮੂ-ਕਸ਼ਮੀਰ 'ਚ ਵਿਕਾਸ ਅਤੇ ਸੈਲਾਨੀਆਂ ਨੂੰ ਵਧਾਉਣ ਤਾਂ ਜੋ ਬੇਰੋਜ਼ਗਾਰੀ ਦੂਰ ਹੋ ਸਕੇ। 

ਇਸ ਤੋਂ ਇਲਾਵਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਆਪ 'ਚ ਸੁਧਾਰ ਕਰ ਲੈਣ, ਜਿਸ ਨਾਲ ਸ਼ਾਂਤੀ ਬਣੀ ਰਹੇ ਕਿਉਂਕਿ ਪਹਿਲਾਂ ਵੀ ਕਾਰਗਿੱਲ ਯੁੱਧ 'ਚ ਅਸੀਂ ਪਾਕਿ ਨੂੰ ਹਰਾ ਚੁੱਕੇ ਹਾਂ ਅਤੇ ਜੇਕਰ ਹੁਣ ਵੀ ਨਾ ਮੰਨੇ ਤਾਂ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇਗਾ।


author

Iqbalkaur

Content Editor

Related News