'ਔਰਤਾਂ 'ਤੇ ਅਜਿਹੀਆਂ ਭੱਦੀਆਂ ਟਿੱਪਣੀਆਂ...', ਰਮੇਸ਼ ਬਿਧੂੜੀ ਦੇ ਬਿਆਨਾਂ 'ਤੇ ਮੁੱਖ ਚੋਣ ਕਮਿਸ਼ਨਰ ਦਾ ਵੱਡਾ ਬਿਆਨ
Tuesday, Jan 07, 2025 - 05:00 PM (IST)
ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਖ਼ਾਂ ਦਾ ਐਲਾਨ ਹੋ ਗਿਆ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਦਿੱਲੀ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਹੋਵੇਗੀ, ਜਿਸ ਦੇ ਨਤੀਜੇ 8 ਫਰਵਰੀ ਨੂੰ ਆਉਣਗੇ। ਇਸ ਦੌਰਾਨ ਉਨ੍ਹਾਂ ਤੋਂ ਵਿਵਾਦਿਤ ਬਿਆਨਾਂ ਨੂੰ ਲੈ ਕੇ ਵੀ ਸਵਾਲ ਪੁੱਛੇ ਗਏ। ਹਾਲ ਹੀ 'ਚ ਚੋਣ ਕਮਿਸ਼ਨਰ ਨੇ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਦੇ ਪ੍ਰਿਯੰਕਾ ਗਾਂਧੀ ਅਤੇ ਸੀਐੱਮ ਆਤਿਸ਼ੀ 'ਤੇ ਦਿੱਤੇ ਬਿਆਨਾਂ ਨੂੰ 'ਅਸ਼ਲੀਲ' ਕਰਾਰ ਦਿੱਤਾ ਹੈ। ਰਾਜੀਵ ਕੁਮਾਰ ਨੇ ਰਮੇਸ਼ ਬਿਧੂੜੀ ਦੇ ਬਿਆਨ 'ਤੇ ਪੁੱਛੇ ਸਵਾਲ ਦੇ ਜਵਾਬ 'ਚ ਕਿਹਾ ਕਿ ਜੇਕਰ ਕੋਈ ਔਰਤ ਬਾਰੇ ਗ਼ਲਤ ਗੱਲ ਕਰਦਾ ਹੈ ਤਾਂ ਉਸ ਦੀ ਜਿੰਨੀ ਹੋ ਸਕੇ, ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਸਿਰਫ਼ ਸਾਨੂੰ ਹੀ ਨਹੀਂ, ਸਾਰਿਆਂ ਨੂੰ ਮਿਲ ਕੇ ਅਜਿਹਾ ਕਰਨਾ ਚਾਹੀਦਾ ਹੈ। ਵੋਟਰਾਂ ਨੂੰ ਵੀ ਅਜਿਹਾ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਪ੍ਰਿਯੰਕਾ ਗਾਂਧੀ ਨੂੰ ਲੈ ਕੇ ਕੀਤੀਆਂ ਇਤਰਾਜ਼ਯੋਗ ਗੱਲਾਂ
ਬੀਜੇਪੀ ਉਮੀਦਵਾਰ ਰਮੇਸ਼ ਬਿਧੂੜੀ ਰੋਹਿਣੀ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਲੈ ਕੇ ਇਤਰਾਜ਼ਯੋਗ ਗੱਲਾਂ ਕਹੀਆਂ ਸਨ। ਕਾਲਕਾਜੀ 'ਚ ਆਪਣੇ ਸਮਰਥਕਾਂ ਨੂੰ ਦਿੱਤੇ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਕਿਹਾ ਸੀ, 'ਅਸੀਂ ਕਾਲਕਾਜੀ ਦੀਆਂ ਸੜਕਾਂ ਨੂੰ ਪ੍ਰਿਯੰਕਾ ਗਾਂਧੀ ਦੀਆਂ ਗੱਲ੍ਹਾਂ ਵਾਂਗ ਬਣਾ ਦੇਵਾਂਗੇ।' ਰਮੇਸ਼ ਬਿਧੂੜੀ ਇਕ ਵੀਡੀਉ ਵਿਚ ਇਹ ਕਹਿੰਦੇ ਹੋਏ ਸੁਣੇ ਜਾਂਦੇ ਹਨ, ਲਾਲੂ ਨੇ ਕਿਹਾ ਸੀ ਕਿ ਉਹ ਬਿਹਾਰ ਦੀਆਂ ਸੜਕਾਂ ਨੂੰ ਹੇਮਾ ਮਾਲਿਨੀ ਦੀ ਗੱਲ੍ਹਾਂ ਵਾਂਗ ਬਣਾ ਦੇਣਗੇ, ਪਰ ਉਹ ਅਜਿਹਾ ਨਹੀਂ ਕਰ ਸਕਿਆ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਟਵਿੱਟਰ 'ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੂੰ ਟੈਗ ਕਰਕੇ ਮੁਆਫੀ ਮੰਗੀ। ਦੱਸ ਦੇਈਏ ਕਿ ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਕਾਲਕਾਜੀ ਸੀਟ ਤੋਂ ਰਮੇਸ਼ ਬਿਧੂੜੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਇਹ ਵੀ ਪੜ੍ਹੋ - ਇਸ ਸਾਲ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਜਾਣੋ ਸ਼ੁੱਭ ਮਹੂਰਤ ਦੀਆਂ ਤਾਰੀਖ਼ਾਂ
ਸੀਐੱਮ ਆਤਿਸ਼ੀ 'ਤੇ ਰਮੇਸ਼ ਬਿਧੂੜੀ ਨੇ ਕੀਤੀ ਸੀ ਇਹ ਟਿੱਪਣੀ
ਪ੍ਰਿਅੰਕਾ ਗਾਂਧੀ ਬਾਰੇ ਇਤਰਾਜ਼ਯੋਗ ਗੱਲਾਂ ਕਹਿਣ ਤੋਂ ਬਾਅਦ ਭਾਜਪਾ ਦੀ ਪਰਿਵਰਤਨ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਬੀਜੇਪੀ ਉਮੀਦਵਾਰ ਰਮੇਸ਼ ਬਿਧੂੜੀ ਰੋਹਿਣੀ ਨੇ ਸੀਐਮ ਆਤਿਸ਼ੀ ਬਾਰੇ ਅਪਮਾਨਜਨਕ ਗੱਲਾਂ ਕਹੀਆਂ ਸਨ। ਉਹਨਾਂ ਨੇ ਇਸ ਮੌਕੇ ਮੁੱਖ ਮੰਤਰੀ ਆਤਿਸ਼ੀ ਦੇ ਪਿਤਾ ਨੂੰ ਲੈ ਕੇ ਟਿੱਪਣੀ ਕੀਤੀ ਸੀ। ਉਹਨਾਂ ਨੇ ਕਿਹਾ, "ਆਤਿਸ਼ੀ ਮਾਰਲੇਨਾ ਨੇ ਆਪਣੇ ਪਿਤਾ ਨੂੰ ਹੀ ਬਦਲ ਦਿੱਤਾ। ਉਹ ਮਾਰਲੇਨਾ ਤੋਂ ਸਿੰਘ ਬਣ ਗਈ।" ਇਨ੍ਹਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪਿਤਾ ਬਾਰੇ ਇਹ ਦਾਅਵੇ ਕੀਤੇ ਗਏ ਸਨ ਕਿ ਆਤਿਸ਼ੀ ਦੇ ਪਿਤਾ ਨੇ ਅਫਜ਼ਲ ਗੁਰੂ ਦਾ ਸਮਰਥਨ ਕੀਤਾ ਸੀ ਅਤੇ ਉਨ੍ਹਾਂ ਨੇ ਕਥਿਤ ਤੌਰ 'ਤੇ ਅਫਜ਼ਲ ਗੁਰੂ ਦਾ ਬਚਾਅ ਕੀਤਾ ਸੀ। ਇਸ ਟਿੱਪਣੀ ਤੋਂ ਬਾਅਦ ਮੁੱਖ ਮੰਤਰੀ ਆਤਿਸ਼ੀ ਨੇ ਉਨ੍ਹਾਂ ਦੇ ਬਿਆਨਾਂ ਦੀ ਆਲੋਚਨਾ ਕੀਤੀ ਅਤੇ ਭਾਜਪਾ 'ਤੇ ਮਹਿਲਾ ਵਿਰੋਧੀ ਹੋਣ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ - ਰਾਮ ਮੰਦਰ ਦੀ ਸੁਰੱਖਿਆ 'ਚ ਵੱਡੀ ਕੁਤਾਹੀ: ਵਿਅਕਤੀ ਦੀ ਹਰਕਤ ਦੇਖ ਪੈ ਗਿਆ ਰੌਲਾ, ਪੁਲਸ ਨੇ ਤੁਰੰਤ ਕੀਤਾ ਗ੍ਰਿਫ਼ਤਾਰ
ਰਮੇਸ਼ ਬਿਧੂੜੀ ਖ਼ਿਲਾਫ਼ ਇਸ ਕਰਕੇ ਨਹੀਂ ਹੋਈ ਕਾਰਵਾਈ
ਚੋਣ ਕਮਿਸ਼ਨ ਦੇ ਮੁਖੀ ਰਾਜੀਵ ਕੁਮਾਰ ਨੇ ਕਾਨਫਰੰਸ ਦੌਰਾਨ ਕਿਹਾ, "ਇਸ ਤਰ੍ਹਾਂ ਦੀਆਂ ਗੰਦੀਆਂ ਟਿੱਪਣੀਆਂ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ। ਅਸੀਂ ਬਹੁਤ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਫਿਲਹਾਲ ਆਪਣੇ ਜ਼ਿਲ੍ਹਾ ਅਧਿਕਾਰੀ ਨੂੰ ਅਪਰਾਧਿਕ ਕਾਰਵਾਈ ਕਰਨ ਤੋਂ ਰੋਕ ਰਹੇ ਹਾਂ। ਇਸ ਦਾ ਫ਼ੈਸਲਾ ਵੋਟਰਾਂ 'ਤੇ ਨਿਰਭਰ ਕਰੇਗਾ। ਇਹ ਸਹੀ ਨਹੀਂ ਹੈ ਜੇਕਰ ਅਸੀਂ ਇਸ ਨੂੰ ਸ਼ੁਰੂ ਕਰਦੇ ਹਾਂ ਪਰ ਅਸੀਂ ਇਸਨੂੰ ਸਵੀਕਾਰ ਨਹੀਂ ਕਰਦੇ ਅਤੇ ਇਸਦੀ ਨਿੰਦਾ ਕਰਦੇ ਹਾਂ।" ਉਨ੍ਹਾਂ ਨੇ ਪਹਿਲਾਂ ਤਾਂ ਇਸ ਬਿਆਨ ਲਈ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇੰਡੀਆ ਟੂਡੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਕਾਂਗਰਸ ਨੂੰ ਪਹਿਲਾਂ ਹੇਮਾ ਮਾਲਿਨੀ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਜਿੱਥੇ ਉਹ ਲਾਲੂ ਯਾਦਵ ਦੇ ਪਿਛਲੇ ਬਿਆਨਾਂ ਦਾ ਹਵਾਲਾ ਦੇ ਰਹੇ ਸਨ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਟਵਿੱਟਰ 'ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੂੰ ਟੈਗ ਕਰਕੇ ਮੁਆਫੀ ਮੰਗੀ।
ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8