73 ਦੇ ਹੋਏ ਰਾਮਨਾਥ ਕੋਵਿੰਦ, ਪੀ.ਐੱਮ. ਮੋਦੀ ਨੇ ਦਿੱਤੀ ਜਨਮਦਿਨ ਦੀ ਵਧਾਈ

Monday, Oct 01, 2018 - 11:42 AM (IST)

73 ਦੇ ਹੋਏ ਰਾਮਨਾਥ ਕੋਵਿੰਦ, ਪੀ.ਐੱਮ. ਮੋਦੀ ਨੇ ਦਿੱਤੀ ਜਨਮਦਿਨ ਦੀ ਵਧਾਈ

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਆਪਣਾ 73ਵਾਂ ਜਨਮਦਿਨ ਮਨਾਉਣ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੇ ਜੀਵਨ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕੋਵਿੰਦ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਰਾਸ਼ਟਰਪਤੀ ਜੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ। ਕੋਵਿੰਦ ਦੇ ਵੱਖ-ਵੱਖ ਵਿਸ਼ਿਆਂ 'ਚ ਗਿਆਨ ਅਤੇ ਦ੍ਰਿਸ਼ਟੀਕੋਣ ਨਾਲ ਦੇਸ਼ ਨੂੰ ਬਹੁਤ ਲਾਭ ਪ੍ਰਾਪਤ ਹੋਇਆ ਹੈ। ਉਨ੍ਹਾਂ ਦਾ ਸਮਾਜ ਦੇ ਹਰ ਵਰਗ ਦੇ ਨਾਲ ਬਿਹਤਰੀਨ ਤਾਲਮੇਲ ਅਤੇ ਜੋੜ ਹੈ।

ਮੋਦੀ ਦੇ ਇਲਾਵਾ ਵੀ ਵੱਖ-ਵੱਖ ਰਾਜਨੀਤਕ ਦਲਾਂ ਦੇ ਨੇਤਾਵਾਂ ਨੇ ਕੋਵਿੰਦ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। 1 ਅਕਤੂਬਰ, 1945 ਨੂੰ   ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਾਤ ਦੇ ਇਕ ਛੋਟੇ ਜਿਹੇ ਪਿੰਡ ਪਰੌਂਖ 'ਚ ਜਨਮੇ ਰਾਮਨਾਥ ਕੋਵਿੰਦ ਦੇਸ਼ ਦੇ 14ਵੇਂ ਰਾਸ਼ਟਰਪਤੀ ਹਨ। ਉਨ੍ਹਾਂ ਨੇ 25 ਜੁਲਾਈ 2017 ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਲਈ ਸੀ।


Related News