74 ਦੇ ਹੋਏ ਰਾਸ਼ਟਰਪਤੀ ਰਾਮਨਾਥ, PM ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀ ਵਧਾਈ

10/01/2019 10:27:48 AM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਦਿਲੋਂ ਵਧਾਈ। ਪੀ. ਐੱਮ. ਨੇ ਰਾਸ਼ਟਰਪਤੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। 

PunjabKesari

ਉਨ੍ਹਾਂ ਟਵੀਟ ਕੀਤਾ, ''ਭਾਰਤ ਨੂੰ ਉਨ੍ਹਾਂ ਦੀ ਅੰਦਰੂਨੀ ਅਤੇ ਨੀਤੀਗਤ ਮਾਮਲਿਆਂ ਬਾਰੇ ਸਮਝ ਨਾਲ ਕਾਫੀ ਫਾਇਦਾ ਹੋਇਆ ਹੈ। ਗਰੀਬਾਂ ਅਤੇ ਪਿਛੜਿਆਂ ਨੂੰ ਮਜ਼ਬੂਤ ਬਣਾਉਣ ਪ੍ਰਤੀ ਉਨ੍ਹਾਂ ਦੇ ਜਨੂੰਨ ਨੂੰ ਦੇਖਿਆ ਜਾ ਸਕਦਾ ਹੈ। ਪਰਮਾਤਮਾ ਉਨ੍ਹਾਂ ਨੂੰ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਪ੍ਰਦਾਨ ਕਰੇ।''

PunjabKesari

ਓਧਰ ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ  ਵਧਾਈ ਦਿੱਤੀ। ਸ਼ਾਹ ਨੇ ਟਵੀਟ ਕੀਤਾ, ''ਰਾਸ਼ਟਰਪਤੀ ਰਾਮਨਾਥ ਕੋਵਿੰਦ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। 130 ਕਰੋੜ ਭਾਰਤੀਆਂ ਦੇ ਕਲਿਆਣ ਪ੍ਰਤੀ ਉਨ੍ਹਾਂ ਦਾ ਸਮਰਪਣ ਮਿਸਾਲ ਭਰਿਆ ਹੈ। ਹਰ ਵਰਗ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਕੋਸ਼ਿਸ਼ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਪਰਮਾਤਮਾ ਤੋਂ ਤੁਹਾਡੀ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕਰਦਾ ਹਾਂ।'' ਇੱਥੇ ਦੱਸ ਦੇਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਜਨਮ 1 ਅਕਤੂਬਰ 1945 ਨੂੰ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ ਹੋਇਆ ਸੀ। ਉਹ 25 ਜੁਲਾਈ 2017 ਨੂੰ ਰਾਸ਼ਟਰਪਤੀ ਬਣੇ। 


Tanu

Content Editor

Related News