ਭਾਰਤ ਦੌਰੇ ''ਤੇ ਆਏ ਸ਼੍ਰੀਲੰਕਾ ਦੇ ਪੀ. ਐੱਮ. ਨੇ ਮੋਦੀ, ਸੁਸ਼ਮਾ ਤੇ ਰਾਜਨਾਥ ਨਾਲ ਕੀਤੀ ਮੁਲਾਕਾਤ

10/20/2018 2:10:08 PM

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਯਾਤਰਾ 'ਤੇ ਆਏ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਨਾਲ ਸ਼ਨੀਵਾਰ ਨੂੰ ਮੁਲਾਕਾਤ ਕੀਤੀ ਅਤੇ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਦੋ-ਪੱਖੀ ਸਬੰਧਾਂ ਨੂੰ ਲੈ ਕੇ ਚਰਚਾ ਕੀਤੀ। ਇੱਥੇ ਦੱਸ ਦੇਈਏ ਕਿ ਸ਼੍ਰੀਲੰਕਾਈ ਪ੍ਰਧਾਨ ਮੰਤਰੀ ਵਿਕ੍ਰਮਸਿੰਘੇ ਵੀਰਵਾਰ ਨੂੰ 3 ਦਿਨਾਂ ਦੀ ਯਾਤਰਾ 'ਤੇ ਭਾਰਤ ਆਏ ਹਨ। ਉਨ੍ਹਾਂ ਦੀ ਯਾਤਰਾ ਦਾ ਉਦੇਸ਼ ਦੋਹਾਂ ਦੇਸ਼ਾਂ ਦੇ ਵਪਾਰ, ਨਿਵੇਸ਼ ਅਤੇ ਸਮੁੰਦਰੀ ਸੁਰੱਖਿਆ ਨੂੰ ਹੱਲਾ-ਸ਼ੇਰੀ ਦੇਣਾ ਹੈ।

PunjabKesari
ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵੀ ਵਿਕ੍ਰਮਸਿੰਘੇ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸ਼੍ਰੀਲੰਕਾ ਵਿਚਾਲੇ ਸੁਰੱਖਿਆ ਅਤੇ ਅੱਤਵਾਦ ਵਿਰੁੱਧ ਸਹਿਯੋਗ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ। ਦੋਹਾਂ ਨੇਤਾਵਾਂ ਵਿਚਾਲੇ 30 ਮਿੰਟ ਤੱਕ ਗੱਲਬਾਤ ਹੋਈ। ਇਸ ਦੌਰਾਨ ਉਨ੍ਹਾਂ ਨੇ ਦੋਹਾਂ ਦੇਸ਼ਾਂ ਵਿਚਾਲੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ। 

PunjabKesari

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਭਾਰਤ ਦੀ ਯਾਤਰਾ 'ਤੇ ਆਏ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੇ ਸਹਿਯੋਗ ਨਾਲ ਉੱਥੇ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਦੀ ਤਰੱਕੀ ਦੀ ਸਮੀਖਿਆ ਕੀਤੀ। ਸੁਸ਼ਮਾ ਅਤੇ ਵਿਕ੍ਰਮਸਿੰਘੇ ਨੇ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਦੇ ਉਪਾਵਾਂ ਬਾਰੇ ਵੀ ਚਰਚਾ ਕੀਤੀ। ਓਧਰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਬੈਠਕ ਤੋਂ ਬਾਅਦ ਟਵੀਟ ਕੀਤਾ, ''ਕਰੀਬੀ ਮਿੱਤਰ ਨਾਲ ਸਬੰਧਾਂ ਨੂੰ ਡੂੰਘਾ ਬਣਾਉਣਾ ਜਾਰੀ ਰੱਖਣ ਦੀ ਵਚਨਬੱਧਤਾ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਨਾਲ ਮੁਲਾਕਾਤ ਕੀਤੀ। ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਬਣਾਉਣ 'ਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਕੀਤਾ ਅਤੇ ਵਿਕਾਸ ਪ੍ਰਾਜੈਕਟਾਂ ਦੀ ਤਰੱਕੀ 'ਤੇ ਸਮੀਖਿਆ ਕੀਤੀ।''


Related News