ਸੁਪਰੀਮ ਕੋਰਟ ਦੇ ਚੀਫ ਜਸਟਿਸ ਬਣੇ ਰੰਜਨ ਗੋਗੋਈ, 3 ਅਕਤੂਬਰ ਨੂੰ ਚੁੱਕਣਗੇ ਸਹੁੰ

Thursday, Sep 13, 2018 - 09:25 PM (IST)

ਸੁਪਰੀਮ ਕੋਰਟ ਦੇ ਚੀਫ ਜਸਟਿਸ ਬਣੇ ਰੰਜਨ ਗੋਗੋਈ, 3 ਅਕਤੂਬਰ ਨੂੰ ਚੁੱਕਣਗੇ ਸਹੁੰ

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਰੰਜਨ ਗੋਗੋਈ ਨੂੰ ਸ਼ੁੱਕਰਵਾਰ ਨੂੰ ਦੇਸ਼ ਦਾ ਅਗਲਾ ਮੁੱਖ ਜੱਜ ਨਿਯੁਕਤ ਕਰ ਦਿੱਤਾ ਹੈ। ਉਹ ਇਸੇ ਸਾਲ 3 ਅਕਤੂਬਰ ਤੋਂ 46ਵੇਂ ਮੁੱਖ ਜੱਜ ਦੇ ਤੌਰ 'ਤੇ ਅਹੁਦਾ ਸੰਭਾਲਣਗੇ। ਉਨ੍ਹਾਂ ਨੂੰ ਇਹ ਅਹੁਦਾ ਦੀਪਕ ਮਿਸ਼ਰਾ ਦੇ ਪ੍ਰਧਾਨ ਜੱਜ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਸੌਂਪਿਆ ਜਾਵੇਗਾ।
ਦੱਸ ਦਈਏ ਕਿ ਪ੍ਰਕਿਰਿਆ ਦੇ ਤਹਿਤ ਮੌਜੂਦਾ ਮੁੱਖ ਜੱਜ ਦੀਪਕ ਮਿਸ਼ਰਾ ਨੇ ਆਪਣੇ ਉੱਤਰਾਧਿਕਾਰੀ ਲਈ ਜਸਟਿਸ ਰੰਜਨ ਗੋਗੋਈ ਦਾ ਨਾਂ ਸਰਕਾਰ ਨੂੰ ਭੇਜਿਆ ਸੀ, ਜਿਸ 'ਤੇ ਕੇਂਦਰ ਸਰਕਾਰ ਨੇ ਮੋਹਰ ਲਗਾਈ ਸੀ। ਗੋਗੋਈ ਦਾ ਕਾਰਜਕਾਲ 17 ਨਵੰਬਰ 2019 ਤਕ ਰਹੇਗਾ। ਚੀਫ ਜਸਟਿਸ ਮਿਸ਼ਰਾ ਤੋਂ ਬਾਅਦ ਜਸਟਿਸ ਗੋਗੋਈ ਸੁਪਰੀਮ ਕੋਰਟ 'ਚ ਸੀਨੀਆਰਟੀ ਦੀ ਸੂਚੀ 'ਚ ਦੂਜੇ ਨੰਬਰ 'ਤੇ ਹਨ। ਪਰੰਪਰਾ ਮੁਤਾਬਕ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਨੂੰ ਚੀਫ ਜਸਟਿਸ ਆਫ ਇੰਡੀਆ ਬਣਾਇਆ ਜਾਂਦਾ ਹੈ।


Related News