ਕਸ਼ਮੀਰ ਨਾਲ ਜੁੜੇ ਮੁੱਦਿਆਂ ਦੀ ਸੁਣਵਾਈ ਕੱਲ, ਗੋਗੋਈ ਬੋਲੇ- ਸਾਡੇ ਕੋਲ ਅਜੇ ਸਮਾਂ ਨਹੀਂ

Monday, Sep 30, 2019 - 04:19 PM (IST)

ਕਸ਼ਮੀਰ ਨਾਲ ਜੁੜੇ ਮੁੱਦਿਆਂ ਦੀ ਸੁਣਵਾਈ ਕੱਲ, ਗੋਗੋਈ ਬੋਲੇ- ਸਾਡੇ ਕੋਲ ਅਜੇ ਸਮਾਂ ਨਹੀਂ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚ ਸੰਵਿਧਾਨ ਦੀ ਧਾਰਾ-370 ਹਟਾਏ ਜਾਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੋਮਵਾਰ ਨੂੰ ਆਪਣੀ ਸੰਵਿਧਾਨ ਬੈਂਚ ਨੂੰ ਭੇਜ ਦਿੱਤਾ ਅਤੇ ਇਹ ਬੈਂਚ ਕੱਲ ਤੋਂ ਭਾਵ ਮੰਗਲਵਾਰ ਤੋਂ ਮਾਮਲੇ ਦੀ ਸੁਣਵਾਈ ਕਰੇਗੀ। ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਪਟੀਸ਼ਨਾਂ ਨੂੰ 5 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ। ਕਸ਼ਮੀਰ ਨਾਲ ਜੁੜੇ ਮਾਮਲੇ ਸੰਵਿਧਾਨਕ ਬੈਂਚ ਨੂੰ ਭੇਜਣ ਦੇ ਮਾਮਲੇ 'ਚ ਚੀਫ ਜਸਟਿਸ ਨੇ ਕਿਹਾ ਕਿ ਸਾਡੇ ਕੋਲ ਮਾਮਲੇ ਸੁਣਨ ਦਾ ਸਮਾਂ ਨਹੀਂ ਹੈ ਕਿਉਂਕਿ ਅਯੁੱਧਿਆ ਮਾਮਲੇ 'ਤੇ ਸੁਣਵਾਈ ਚੱਲ ਰਹੀ ਹੈ, ਜੋ ਕਿ ਆਖਰੀ ਪੜਾਅ ਵਿਚ ਹੈ।

ਦੱਸਣਯੋਗ ਹੈ ਕਿ ਕਸ਼ਮੀਰ 'ਚ ਪੱਤਰਕਾਰਾਂ ਦੇ ਆਉਣ-ਜਾਣ 'ਤੇ ਲਾਈਆਂ ਗਈਆਂ ਪਾਬੰਦੀਆਂ ਦਾ ਮਾਮਲਾ ਚੁੱਕਣ ਵਾਲੀਆਂ ਪਟੀਸ਼ਨਾਂ ਸ਼ਾਮਲ ਹਨ। ਜਸਟਿਸ ਐੱਨ. ਵੀ. ਰਮਣ ਦੀ ਅਗਵਾਈ ਵੀਲ ਸੰਵਿਧਾਨ ਬੈਂਚ ਕਸ਼ਮੀਰ ਮੁੱਦੇ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਮੰਗਲਵਾਰ ਨੂੰ ਕਰੇਗੀ। ਇਸ ਤੋਂ ਇਲਾਵਾ ਹੋਰ ਪਟੀਸ਼ਨਾਂ 'ਤੇ ਵੀ ਮੰਗਲਵਾਰ ਨੂੰ ਸੁਣਵਾਈ ਹੋਵੇਗੀ।


author

Tanu

Content Editor

Related News