ਜਬਰ-ਜ਼ਨਾਹ ਦਾ ਮਾਮਲਾ, ਭਾਜਪਾ ਵਿਧਾਇਕ ਮੁਨੀਰਤਨ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

Sunday, Sep 22, 2024 - 12:55 AM (IST)

ਜਬਰ-ਜ਼ਨਾਹ ਦਾ ਮਾਮਲਾ, ਭਾਜਪਾ ਵਿਧਾਇਕ ਮੁਨੀਰਤਨ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

ਬੈਂਗਲੁਰੂ, (ਅਨਸ)- ਇੱਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਜਬਰ-ਜ਼ਨਾਹ, ਜਿਨਸੀ ਸ਼ੋਸ਼ਣ ਅਤੇ ਅਪਰਾਧਿਕ ਧਮਕੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਮੁਨੀਰਤਨ ਨੂੰ ਸ਼ਨੀਵਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।

ਮੁਨੀਰਤਨ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪਾਰਾਪਨਾ ਅਗਰਹਾਰਾ ਸਥਿਤ ਕੇਂਦਰੀ ਜੇਲ ਭੇਜ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ 40 ਸਾਲਾ ਔਰਤ ਦੀ ਸ਼ਿਕਾਇਤ ਤੋਂ ਬਾਅਦ ਵਿਧਾਇਕ ਅਤੇ 6 ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।


author

Rakesh

Content Editor

Related News