ਯੂਟਿਊਬਰ ਹਰਸ਼ ਸਾਈਂ ਖ਼ਿਲਾਫ਼ ਜਬਰ-ਜ਼ਨਾਹ ਦਾ ਕੇਸ ਦਰਜ, FIR 'ਚ ਸਾਹਮਣੇ ਆਈਆਂ ਸਨਸਨੀਖੇਜ਼ ਗੱਲਾਂ

Wednesday, Sep 25, 2024 - 10:48 PM (IST)

ਯੂਟਿਊਬਰ ਹਰਸ਼ ਸਾਈਂ ਖ਼ਿਲਾਫ਼ ਜਬਰ-ਜ਼ਨਾਹ ਦਾ ਕੇਸ ਦਰਜ, FIR 'ਚ ਸਾਹਮਣੇ ਆਈਆਂ ਸਨਸਨੀਖੇਜ਼ ਗੱਲਾਂ

ਨੈਸ਼ਨਲ ਡੈਸਕ : ਯੂਟਿਊਬਰ ਹਰਸ਼ ਸਾਈਂ ਖਿਲਾਫ ਇੱਥੋਂ ਦੀ ਪੁਲਸ ਨੇ ਜਬਰ-ਜ਼ਨਾਹ ਅਤੇ ਬਲੈਕਮੇਲ ਕਰਨ ਦਾ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਇਕ ਔਰਤ ਵੱਲੋਂ ਉਸ ਦੀਆਂ ਅਸ਼ਲੀਲ ਤਸਵੀਰਾਂ ਅਤੇ ਇਤਰਾਜ਼ਯੋਗ ਵੀਡੀਓ ਰਿਕਾਰਡ ਕਰਕੇ ਜਬਰ-ਜ਼ਨਾਹ ਅਤੇ 'ਬਲੈਕਮੇਲ' ਕਰਨ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਔਰਤ ਨੇ ਦੋਸ਼ ਲਗਾਇਆ ਕਿ 2023 'ਚ ਸਾਈਂ ਨੇ ਵਿਆਹ ਦੇ ਬਹਾਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਦੱਸਿਆ ਕਿ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਮੰਗਲਵਾਰ ਨੂੰ ਨਰਸਿੰਘੀ ਪੁਲਸ ਸਟੇਸ਼ਨ 'ਚ ਭਾਰਤੀ ਦੰਡਾਵਲੀ ਦੀਆਂ ਸਬੰਧਿਤ ਧਾਰਾਵਾਂ ਤਹਿਤ ਸਾਈਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ। ਸ਼ਿਕਾਇਤਕਰਤਾ ਦੇ ਇਕ ਅਭਿਨੇਤਰੀ ਹੋਣ ਦੀਆਂ ਰਿਪੋਰਟਾਂ ਬਾਰੇ ਪੁੱਛੇ ਜਾਣ 'ਤੇ ਅਧਿਕਾਰੀ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Sandeep Kumar

Content Editor

Related News