ਰੇਪ ਦੇ ਦੋਸ਼ੀ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਡਿੱਗ ਸਕਦੀ ਹੈ ਯੋਗੀ ਸਰਕਾਰ : ਪ੍ਰਿਯੰਕਾ

09/30/2019 2:04:31 PM

ਨਵੀਂ ਦਿੱਲੀ— ਸਵਾਮੀ ਚਿਨਮਯਾਨੰਦ ਵਿਰੁੱਧ ਰੇਪ ਦਾ ਦੋਸ਼ ਲਗਾਉਣ ਵਾਲੀ ਕੁੜੀ ਦੇ ਸਮਰਥਨ 'ਚ ਕਾਂਗਰਸ ਦੀ ਪੈਦਲ ਯਾਤਰਾ ਤੋਂ ਪਹਿਲਾਂ ਉਸ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਯਾਨਾਥ ਸਰਕਾਰ ਰੇਪ ਦੇ ਦੋਸ਼ੀ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਡਿੱਗ ਸਕਦੀ ਹੈ। ਉੱਤਰ ਪ੍ਰਦੇਸ਼ ਸਰਕਾਰ ਘਬਰਾਈ ਹੋਈ ਹੈ।''

ਉਨ੍ਹਾਂ ਨੇ ਕਿਹਾ,''ਜਿਵੇਂ ਹੀ ਪਤਾ ਲੱਗਦਾ ਹੈ ਕਿ ਉਨ੍ਹਾਂ ਵਿਰੁੱਧ ਪ੍ਰਦਰਸ਼ਨ ਹੋਣ ਜਾ ਰਿਹਾ ਹੈ। 144 ਲੱਗਾ ਦਿੰਦੇ ਹਨ। ਜਨਤਾ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਅਨਿਆਂ-ਅੱਤਿਆਚਾਰ ਨੂੰ ਲੁਕਾਇਆ ਨਹੀਂ ਜਾ ਸਕਦਾ।'' ਕਾਂਗਰਸ ਨੇਤਾ ਨੇ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ 'ਚ ਰੇਪ ਨਾਲ ਪੀੜਤ ਕੁੱੜੀ ਨੂੰ ਡਰਾਉਣ-ਧਮਕਾਉਣ ਵਾਲੇ ਅਪਰਾਧੀਆਂ ਨੂੰ ਸਰਕਾਰ ਦੀ ਸੁਰੱਖਿਆ ਪ੍ਰਾਪਤ ਹੈ।

ਦੱਸਣਯੋਗ ਹੈ ਕਿ ਕਾਂਗਰਸ ਚਿਨਮਯਾਨੰਦ ਮਾਮਲੇ 'ਚ ਪੀੜਤਾ ਨੂੰ ਨਿਆਂ ਦਿਵਾਉਣ ਲਈ ਸ਼ਾਹਜਹਾਂਪੁਰ ਤੋਂ ਲਖਨਊ ਤੱਕ 30 ਸਤੰਬਰ ਤੋਂ ਪੈਦਲ ਯਾਤਰਾ ਕੱਢਣ ਵਾਲੀ ਹੈ। ਇਸ ਯਾਤਰਾ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਅਤੇ ਸ਼ਾਹਜਹਾਂਪੁਰ 'ਚ ਕਾਂਗਰਸ ਦੇ ਜ਼ਿਲਾ ਪ੍ਰਧਾਨ ਕੌਸ਼ਲ ਮਿਸ਼ਰਾ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਪਾਰਟੀ ਵਿਧਾਨ ਮੰਡਲ ਜਲ ਦੇ ਨੇਤਾ ਸਮੇਤ 82 ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰ ਗ੍ਰਹਿ ਰਾਜ ਮੰਤਰੀ ਸਵਾਮੀ ਚਿਨਮਯਾਨੰਦ 'ਤੇ ਆਪਣੇ ਕਾਲਜ 'ਚ ਪੜ੍ਹ ਰਹੀ ਕਾਨੂੰਨ ਦੀ ਵਿਦਿਆਰਥਣ ਦਾ ਯੌਨ ਸ਼ੋਸ਼ਣ ਕਰਨ ਦਾ ਦੋਸ਼ ਹੈ। ਇਸ ਮਾਮਲੇ 'ਚ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚਿਨਮਯਾਨੰਦ ਤੋਂ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ 'ਚ ਪੀੜਤਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

DIsha

This news is Content Editor DIsha