ਨਾਬਾਲਗ ਕੁੜੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ, ਪੀੜਤਾ ਦੇ ਪਿਤਾ ਤੇ ਚਾਚੇ ਨੇ ਮੁਲਜ਼ਮ ਨੂੰ ਉਤਾਰਿਆ ਮੌਤ ਦੇ ਘਾਟ
Monday, Jul 31, 2023 - 05:02 AM (IST)

ਫੂਲਬਨੀ : ਓਡਿਸ਼ਾ ਦੇ ਕੰਧਮਾਲ ਜ਼ਿਲ੍ਹੇ ’ਚ ਇਕ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਕਰਨ ਦੇ ਮੁਲਜ਼ਮ ਇਕ ਵਿਅਕਤੀ ਨੂੰ ਪੀੜਤਾ ਦੇ ਪਿਤਾ ਅਤੇ ਚਾਚੇ ਨੇ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵਿਅਕਤੀ ਨੂੰ ਮਾਰਨ ਤੋਂ ਬਾਅਦ ਲੜਕੀ ਦੇ ਪਿਤਾ ਅਤੇ ਚਾਚੇ ਨੇ ਪੁਲਸ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਬਦਮਾਸ਼ਾਂ ਨੇ ਨੌਜਵਾਨ ਨੂੰ ਘੇਰ ਕੇ ਚਲਾਈਆਂ ਤਾਬੜਤੋੜ ਗੋਲ਼ੀਆਂ
ਉਨ੍ਹਾਂ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਫੂਲਬਨੀ ਤੋਂ ਕਰੀਬ 75 ਕਿਲੋਮੀਟਰ ਦੂਰ ਰਾਯਕੀਆ ਥਾਣੇ ਅਧੀਨ ਪੈਂਦੇ ਪਿੰਡ ਵਿਚ ਵਾਪਰੀ। ਅਜਿਹਾ ਦੋਸ਼ ਹੈ ਕਿ ਕੰਕਰੀਟ ਮਿਲਾਉਣ ਵਾਲੀ ਮਸ਼ੀਨ ਚਲਾਉਣ ਵਾਲੇ ਇਕ ਵਿਅਕਤੀ ਨੇ ਸ਼ਨੀਵਾਰ ਦੁਪਹਿਰ ਕੁੜੀ ਨਾਲ ਉਸ ਸਮੇਂ ਜਬਰ ਜ਼ਿਨਾਹ ਕੀਤਾ, ਜਦੋਂ ਉਹ ਆਪਣੇ ਘਰ ਦੇ ਬਾਹਰ ਸੀ। ਮੁਲਜ਼ਮ ਛੱਤੀਸਗੜ੍ਹ ਦਾ ਰਹਿਣ ਵਾਲਾ ਹੈ ਅਤੇ ਇਥੇ ਠੇਕੇ ’ਤੇ ਕੰਮ ਕਰਦਾ ਸੀ।
ਇਹ ਖ਼ਬਰ ਵੀ ਪੜ੍ਹੋ : ਸ਼ਰਾਬੀ ਦਾ ਕਾਰਨਾਮਾ, ਰਾਤੋ-ਰਾਤ PRTC ਦੀ ਬੱਸ ਹੀ ਕਰ ਲਈ ਚੋਰੀ, ਅਗਲੇ ਦਿਨ ਬੱਸ ਸਣੇ ਖਤਾਨਾਂ ’ਚੋਂ ਮਿਲਿਆ
ਰਾਯਕੀਆ ਪੁਲਸ ਥਾਣੇ ਦੇ ਇੰਚਾਰਜ ਇੰਸਪੈਕਟਰ ਰਮਾਕਾਂਤ ਪਾਤਰਾ ਨੇ ਦੱਸਿਆ ਕਿ ਇਸ ਘਟਨਾ ਤੋਂ ਗੁੱਸੇ ’ਚ ਆ ਕੇ ਲੜਕੀ ਦੇ ਪਿਤਾ ਅਤੇ ਚਾਚੇ ਨੇ ਮੁਲਜ਼ਮ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵਾਂ ਨੇ ਬਾਅਦ ’ਚ ਪੁਲਸ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਅਤੇ ਅਪਰਾਧ ਕਬੂਲ ਕਰ ਲਿਆ। ਪੀੜਤ ਕੁੜੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8