ਜਬਰ ਜ਼ਿਨਾਹ ਅਤੇ ਕਤਲ ਦੇ ਦੋਸ਼ੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਗੁਪਤ ਤਰੀਕੇ ਨਾਲ ਦਿੱਤੀ ਪੈਰੋਲ

11/07/2020 6:25:09 PM

ਰੋਹਤਕ- ਜਬਰ ਜ਼ਿਨਾਹ ਅਤੇ ਕਤਲ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੀਤੇ ਦਿਨੀਂ ਇਕ ਦਿਨ ਦੀ ਪੈਰੋਲ ਮਿਲੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਭਾਜਪਾ-ਜੇ.ਜੇ.ਪੀ. ਦੀ ਗਠਜੋੜ ਸਰਕਾਰ ਨੇ 24 ਅਕਤੂਬਰ ਨੂੰ ਇਕ ਦਿਨ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਸੀ। ਰਾਮ ਰਹੀਮ ਜਬਰ ਜ਼ਿਨਾਹ ਅਤੇ ਕਤਲ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰੋਹਤਕ ਦੀ ਜੇਲ੍ਹ 'ਚ ਬੰਦ ਹਨ। ਸੂਤਰਾਂ ਨੇ ਦੱਸਿਆ ਕਿ ਰਾਮ ਰਹੀਮ ਨੂੰ ਬੀਮਾਰ ਮਾਂ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਮਿਲੀ ਸੀ ਅਤੇ ਉਹ ਗੁਰੂਗ੍ਰਾਮ ਦੇ ਇਕ ਹਸਪਤਾਲ 'ਚ ਦਾਖ਼ਲ ਹੈ। ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਹਸਪਤਾਲ ਤੱਕ ਭਾਰੀ ਸੁਰੱਖਿਆ ਦਰਮਿਆਨ ਲਿਜਾਇਆ ਗਿਆ।

ਇਹ ਵੀ ਪੜ੍ਹੋ : ਆਨਲਾਈਨ ਕਲਾਸ ਮਗਰੋਂ 11 ਸਾਲ ਦੇ ਮਾਸੂਮ ਵਿਦਿਆਰਥੀ ਨੇ ਆਪਣੀ ਟਾਈ ਨਾਲ ਲਿਆ ਫਾਹਾ

ਬੀਮਾਰ ਮਾਂ ਨੂੰ ਮਿਲਣ ਲਈ ਮਿਲੀ ਪੈਰੋਲ
ਸੂਤਰਾਂ ਦਾ ਕਹਿਣਾ ਹੈ ਕਿ ਰਾਮ ਰਹੀਮ 24 ਅਕਤੂਬਰ ਦੀ ਸ਼ਾਮ ਤੱਕ ਆਪਣੀ ਮਾਂ ਨਾਲ ਰਹੇ ਸਨ। ਸੂਤਰਾਂ ਅਨੁਸਾਰ ਹਰਿਆਣਾ ਪੁਲਸ ਦੀ ਤਿੰਨ ਟੁੱਕੜੀਆਂ ਤਾਇਨਾਤ ਰਹੀਆਂ। ਇਕ ਟੁੱਕੜੀ 'ਚ 80 ਤੋਂ 100 ਜਵਾਨ ਸਨ। ਡੇਰਾ ਚੀਫ਼ ਨੂੰ ਜੇਲ ਤੋਂ ਪੁਲਸ ਦੀ ਇਕ ਗੱਡੀ 'ਚ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਸੁਰੱਖਿਆ ਵਿਵਸਥਾ ਦੀ ਅਪੀਲ ਮਿਲੀ ਸੀ ਅਤੇ 24 ਅਕਤੂਬਰ ਨੂੰ ਸਵੇਰ ਤੋਂ ਲੈ ਕੇ ਸ਼ਾਮ ਤੱਕ ਸੁਰੱਖਿਆ ਉਪਲੱਬਧ ਕਰਵਾਈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਤੇ ਕੁਝ ਸੀਨੀਅਰ ਹਰਿਆਣਾ ਦੇ ਸਰਕਾਰੀ ਅਧਿਕਾਰੀਆਂ ਨੂੰ ਹੀ ਇਸ ਦੀ ਜਾਣਕਾਰੀ ਸੀ। ਇਸ ਤੋਂ ਪਹਿਲਾਂ ਹੀ ਰਾਮ ਰਹੀਮ ਨੂੰ ਪੈਰੋਲ ਦੇਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ। ਹਾਲਾਂਕਿ ਸਰਕਾਰ ਨੇ ਪੈਰੋਲ ਦੇਣ ਤੋਂ ਇਨਕਾਰ ਕੀਤਾ ਸੀ ਪਰ ਹੁਣ ਪੈਰੋਲ ਦੇਣ ਦੇ ਤਰੀਕੇ 'ਤੇ ਸਵਾਲ ਉੱਠ ਰਹੇ ਹਨ।

ਇਹ ਵੀ ਪੜ੍ਹੋ : ਟੀ.ਵੀ. ਬੰਦ ਕਰਨ ਨੂੰ ਲੈ ਕੇ ਹੋਇਆ ਬਖੇੜਾ, ਪੁੱਤ ਨੇ ਪਿਓ ਨੂੰ ਮਾਰੀ ਗੋਲ਼ੀ

ਇਨ੍ਹਾਂ ਮਾਮਲਿਆਂ 'ਚ ਸਜ਼ਾ ਭੁਗਤ ਰਹੇ ਹਨ ਰਾਮ ਰਹੀਮ
ਦੱਸਣਯੋਗ ਹੈ ਕਿ ਸਾਲ 2002 'ਚ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦਰਅਸਲ ਛੱਤਰਪਤੀ ਆਪਣੇ ਅਖ਼ਬਾਰ 'ਚ ਡੇਰੇ ਨਾਲ ਜੁੜੀਆਂ ਖ਼ਬਰਾਂ ਨੂੰ ਛਾਪਦੇ ਸਨ। ਪੱਤਰਕਾਰ ਛੱਤਰਪਤੀ ਦੇ ਕਤਲ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਮਾਮਲਾ ਦਰਜ ਕਰਵਾਇਆ ਸੀ ਅਤੇ ਬਾਅਦ 'ਚ ਇਸ ਨੂੰ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤਾ ਗਿਆ ਸੀ। ਸੀ.ਬੀ.ਆਈ. ਨੇ 2007 'ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਸੀ ਅਤੇ ਇਸ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਕਤਲ ਦੀ ਸਾਜਿਸ਼ ਰਚਣ ਦਾ ਦੋਸ਼ੀ ਮੰਨਿਆ ਸੀ। ਇਸ ਤੋਂ ਪਹਿਲਾਂ 28 ਅਗਸਤ 2017 'ਚ ਸੀ.ਬੀ.ਆਈ. ਦੀ ਵਿਸ਼ੇਸ਼ ਕੋਰਟ ਨੇ 2 ਜਨਾਨੀਆਂ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ। 16 ਸਾਲ ਪੁਰਾਣੇ ਇਸ ਮਾਮਲੇ 'ਚ ਕੋਰਟ ਨੇ ਰਾਮ ਰਹੀਮ ਦੇ ਨਾਲ ਹੀ ਤਿੰਨ ਹੋਰ ਦੋਸ਼ੀਆਂ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਸੀ।


DIsha

Content Editor

Related News