‘ਲਿਵ-ਇਨ ਪਾਰਟਨਰ’ ਦੀਆਂ 2 ਧੀਆਂ ਨਾਲ ਕੀਤਾ ਜਬਰ-ਜ਼ਨਾਹ, ਮੁਲਜ਼ਮ ਗ੍ਰਿਫ਼ਤਾਰ

Thursday, Mar 26, 2026 - 12:47 AM (IST)

‘ਲਿਵ-ਇਨ ਪਾਰਟਨਰ’ ਦੀਆਂ 2 ਧੀਆਂ ਨਾਲ ਕੀਤਾ ਜਬਰ-ਜ਼ਨਾਹ, ਮੁਲਜ਼ਮ ਗ੍ਰਿਫ਼ਤਾਰ

ਨਵਸਾਰੀ (ਗੁਜਰਾਤ) : ਗੁਜਰਾਤ ਦੇ ਨਵਸਾਰੀ ਜ਼ਿਲੇ ’ਚ ਇਕ ਵਿਅਕਤੀ ਨੂੰ ਆਪਣੀ ‘ਲਿਵ-ਇਨ ਪਾਰਟਨਰ’ ਦੇ ਪਹਿਲੇ ਵਿਆਹ ਤੋਂ ਹੋਈਆਂ 2 ਨਾਬਾਲਗ ਧੀਆਂ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕਰਨ ਅਤੇ ਉਨ੍ਹਾਂ ’ਚੋਂ ਇਕ ਨੂੰ ਗਰਭਵਤੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਬੀ. ਵੀ. ਗੋਹਿਲ ਨੇ ਦੱਸਿਆ ਕਿ ਮੁਲਜ਼ਮ ਪਿਛਲੇ 6 ਸਾਲਾਂ ਤੋਂ ਜ਼ਿਲੇ ਦੇ ਚਿਖਲੀ ਤਾਲੁਕਾ ’ਚ 13 ਅਤੇ 14 ਸਾਲ ਦੀ ਉਮਰ ਦੀਆਂ ਪੀੜਤ ਕੁੜੀਆਂ ਦੀ ਮਾਂ ਨਾਲ ‘ਲਿਵ-ਇਨ ਸਬੰਧਾਂ’ ’ਚ ਰਹਿ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਔਰਤ ਦੀ ਇਕ ਧੀ ਦੇ ਪੇਟ ’ਚ ਦਰਦ ਹੋਇਆ ਤਾਂ ਡਾਕਟਰੀ ਜਾਂਚ ’ਚ ਪਤਾ ਲੱਗਿਆ ਕਿ ਉਹ ਗਰਭਵਤੀ ਸੀ। ਪੁਲਸ ਨੇ ਦੱਸਿਆ ਕਿ ਇਸ ਤੋਂ ਪਤਾ ਲੱਗਿਆ ਕਿ ਮੁਲਜ਼ਮ ਨੇ ਦੋਵਾਂ ਕੁੜੀਆਂ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ ਸੀ। ਉਨ੍ਹਾਂ ਦੱਸਿਆ ਕਿ ਦੂਜੀ ਕੁੜੀ ਦੀ ਡਾਕਟਰੀ ਜਾਂਚ ਚੱਲ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News