20 ਸਾਲਾ ਨੌਜਵਾਨ ਦੀ ਸ਼ਰਮਨਾਕ ਕਰਤੂਤ, 8 ਸਾਲਾ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Monday, Sep 09, 2024 - 12:34 AM (IST)

20 ਸਾਲਾ ਨੌਜਵਾਨ ਦੀ ਸ਼ਰਮਨਾਕ ਕਰਤੂਤ, 8 ਸਾਲਾ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਬਦਾਯੂੰ — ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਬਿਨਾਵਰ ਥਾਣਾ ਖੇਤਰ ਦੇ ਇਕ ਪਿੰਡ 'ਚ ਐਤਵਾਰ ਨੂੰ ਇਕ ਨੌਜਵਾਨ ਵਲੋਂ ਇਕ ਅੱਠ ਸਾਲ ਦੀ ਮਾਸੂਮ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੀਨੀਅਰ ਪੁਲਸ ਕਪਤਾਨ (ਐਸਐਸਪੀ) ਡਾ ਬ੍ਰਿਜੇਸ਼ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਮੁਲਜ਼ਮ ਮੁਦੱਸਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੀੜਤ ਨੂੰ ਮੈਡੀਕਲ ਲਈ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ।

ਪੁਲਸ ਅਨੁਸਾਰ ਬਿਨਵਰ ਥਾਣਾ ਖੇਤਰ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੀ ਮਾਨਸਿਕ ਤੌਰ ’ਤੇ ਕਮਜ਼ੋਰ ਅੱਠ ਸਾਲਾ ਲੜਕੀ ਘਰ ਵਿੱਚ ਇਕੱਲੀ ਸੀ ਅਤੇ ਪਰਿਵਾਰਕ ਮੈਂਬਰ ਖੇਤਾਂ ਵਿੱਚ ਗਏ ਹੋਏ ਸਨ। ਇਸੇ ਦੌਰਾਨ ਪਿੰਡ ਦਾ ਹੀ ਰਹਿਣ ਵਾਲਾ ਮੁਦੱਸਰ (20) ਕੰਧ ਟੱਪ ਕੇ ਉਥੇ ਆਇਆ ਅਤੇ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਉਥੋਂ ਭੱਜ ਗਿਆ। ਪੀੜਤ ਪਰਿਵਾਰ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਉਹ ਘਰ ਵਾਪਸ ਆਏ ਤਾਂ ਲੜਕੀ ਇਕੱਲੀ ਰੋ ਰਹੀ ਸੀ। ਕਾਰਨ ਪੁੱਛਿਆ ਤਾਂ ਉਸ ਨੇ ਘਟਨਾ ਬਾਰੇ ਦੱਸਿਆ। ਇਸ ਤੋਂ ਬਾਅਦ ਪਰਿਵਾਰ ਪੀੜਤਾ ਨੂੰ ਥਾਣੇ ਲੈ ਗਿਆ ਅਤੇ ਪੁਲਸ ਨੇ ਐੱਫ.ਆਈ.ਆਰ. ਦਰਜ ਕੀਤੀ। ਲੜਕੀ ਮਾਨਸਿਕ ਤੌਰ 'ਤੇ ਕਮਜ਼ੋਰ ਦੱਸੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।


author

Inder Prajapati

Content Editor

Related News