60 ਸਾਲਾ ਬਜ਼ੁਰਗ ਦੀ ਘਿਨੌਣੀ ਹਰਕਤ, ਪੋਤੀ ਦੀ ਉਮਰ ਦੀ ਬੱਚੀ ਨਾਲ ਕੀਤੀ ਦਰਿੰਦਗੀ

Monday, Sep 09, 2024 - 03:41 AM (IST)

ਜਹਾਨਾਬਾਦ — ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਤੇਹਤਾ ਥਾਣਾ ਖੇਤਰ ਦੇ ਸੁਪੀ ਇਲਾਕੇ 'ਚ ਪੁਲਸ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 60 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਹਾਨਾਬਾਦ ਜ਼ਿਲ੍ਹਾ ਪੁਲਸ ਵੱਲੋਂ ਐਤਵਾਰ ਨੂੰ ਜਾਰੀ ਬਿਆਨ ਅਨੁਸਾਰ, "ਪੀੜਤ ਦੀ ਮਾਂ ਦੀ ਸ਼ਿਕਾਇਤ ਦੇ ਅਧਾਰ 'ਤੇ, ਤੇਹਤਾ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।"

ਪੀੜਤਾ ਦੀ ਮਾਂ ਨੇ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਸ਼ਨੀਵਾਰ (7 ਸਤੰਬਰ) ਨੂੰ ਜਦੋਂ ਲੜਕੀ ਸੁਪੀ ਇਲਾਕੇ 'ਚ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਨੇ ਉਸ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਜਬਰ-ਜ਼ਨਾਹ ਕੀਤਾ ਅਤੇ ਬਾਅਦ 'ਚ ਨਾ ਦੱਸਣ ਦੀ ਧਮਕੀ ਦੇ ਕੇ ਛੱਡ ਦਿੱਤਾ। ਪੀੜਤ ਲੜਕੀ ਕਿਸੇ ਤਰ੍ਹਾਂ ਰੋਂਦੀ ਹੋਈ ਘਰ ਪਰਤੀ ਅਤੇ ਘਟਨਾ ਬਾਰੇ ਆਪਣੀ ਮਾਂ ਨੂੰ ਦੱਸਿਆ, ਜਿਸ ਤੋਂ ਬਾਅਦ ਉਸ ਦੀ ਮਾਂ ਨੇ ਪੁਲਸ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਪੁਲਸ ਦੋਸ਼ੀ ਅਤੇ ਪੀੜਤਾ ਨੂੰ ਮੈਡੀਕਲ ਜਾਂਚ ਲਈ ਜ਼ਿਲ੍ਹਾ ਹਸਪਤਾਲ ਲੈ ਗਈ। ਬਿਆਨ 'ਚ ਕਿਹਾ ਗਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Inder Prajapati

Content Editor

Related News