ਫਰੀਦਾਬਾਦ ''ਚ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ, ਦੋਸ਼ੀ ਅਤੇ ਨਾਬਾਲਗ ਲੜਕੀ ਦੀ ਮਾਂ ਗ੍ਰਿਫ਼ਤਾਰ

Thursday, Aug 29, 2024 - 01:24 AM (IST)

ਫਰੀਦਾਬਾਦ (ਭਾਸ਼ਾ) : ਹਰਿਆਣਾ ਦੇ ਫਰੀਦਾਬਾਦ ਵਿਚ 15 ਸਾਲਾ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਲੜਕੀ ਦੀ ਮਾਂ ਦਾ ਦੋਸਤ ਹੈ। ਪੁਲਸ ਮੁਤਾਬਕ ਲੜਕੀ ਦੇ ਮਾਤਾ-ਪਿਤਾ ਪਿਛਲੇ ਕਈ ਸਾਲਾਂ ਤੋਂ ਫਰੀਦਾਬਾਦ 'ਚ ਵੱਖ ਰਹਿ ਰਹੇ ਹਨ।

ਨਾਬਾਲਗ ਆਪਣੇ ਪਿਤਾ ਨਾਲ ਰਹਿੰਦੀ ਸੀ ਅਤੇ ਅਕਸਰ ਆਪਣੀ ਮਾਂ ਦੇ ਘਰ ਜਾਂਦੀ ਸੀ। ਉਸ ਨੇ ਦੱਸਿਆ ਕਿ ਲੜਕੀ ਦੋ ਦਿਨ ਪਹਿਲਾਂ ਬੀਮਾਰ ਹੋ ਗਈ ਸੀ ਅਤੇ ਉਸ ਨੇ ਆਪਣੇ ਪਿਤਾ ਨੂੰ ਦੱਸਿਆ ਕਿ ਜਦੋਂ ਉਹ ਆਪਣੀ ਮਾਂ ਦੇ ਘਰ ਗਈ ਸੀ ਤਾਂ ਉਸ ਦੀ ਮਾਂ ਦੇ ਦੋਸਤ ਰਿਭੂ ਤਿਆਗੀ ਨੇ ਉਸ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕੀਤਾ। ਇਸ ਤੋਂ ਬਾਅਦ ਲੜਕੀ ਦੇ ਪਿਤਾ ਨੇ ਪੁਲਸ ਨਾਲ ਸੰਪਰਕ ਕੀਤਾ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਤਿਆਗੀ ਨੇ ਉਸ ਦੀ ਬੇਟੀ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ ਅਤੇ ਉਸ ਨੂੰ ਘਟਨਾ ਦਾ ਖੁਲਾਸਾ ਨਾ ਕਰਨ ਦੀ ਧਮਕੀ ਦਿੱਤੀ। ਪੁਲਸ ਮੁਤਾਬਕ ਜਦੋਂ ਲੜਕੀ ਨੇ ਇਸ ਬਾਰੇ ਆਪਣੀ ਮਾਂ ਨੂੰ ਸੂਚਿਤ ਕੀਤਾ ਤਾਂ ਉਸ ਨੇ ਵੀ ਉਸ ਨੂੰ ਚੁੱਪ ਰਹਿਣ ਲਈ ਕਿਹਾ।

ਪੁਲਸ ਨੇ ਦੱਸਿਆ ਕਿ ਨਾਬਾਲਗ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਫਰੀਦਾਬਾਦ ਪੁਲਸ ਦੇ ਬੁਲਾਰੇ ਨੇ ਕਿਹਾ, "ਪੀੜਤ ਦੀ ਦੋਸ਼ੀ ਮਾਂ ਨੂੰ ਫਰੀਦਾਬਾਦ ਵਿਚ ਉਸਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂਕਿ ਮੁੱਖ ਦੋਸ਼ੀ ਰਿਭੂ ਤਿਆਗੀ ਨੂੰ ਐੱਫਆਈਆਰ ਦਰਜ ਹੋਣ ਦੇ ਕੁਝ ਘੰਟਿਆਂ ਵਿਚ ਹੀ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਗ੍ਰਿਫਤਾਰ ਕੀਤਾ ਗਿਆ ਸੀ।" ਦੋਵਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Sandeep Kumar

Content Editor

Related News