ਪੁਣੇ ''ਚ ਨਾਬਾਲਗ ਕੁੜੀ ਨਾਲ ਬਲਾਤਕਾਰ ਕਰ ਬਣਾਈ ਵੀਡੀਓ, ਦੋ ਨੌਜਵਾਨ ਗ੍ਰਿਫ਼ਤਾਰ

Friday, Sep 27, 2024 - 06:36 PM (IST)

ਪੁਣੇ ''ਚ ਨਾਬਾਲਗ ਕੁੜੀ ਨਾਲ ਬਲਾਤਕਾਰ ਕਰ ਬਣਾਈ ਵੀਡੀਓ, ਦੋ ਨੌਜਵਾਨ ਗ੍ਰਿਫ਼ਤਾਰ

ਪੁਣੇ : ਪੁਣੇ ਦੇ ਇਕ ਕਾਲਜ ਦੀ 16 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਨਾਬਾਲਗ ਲੜਕਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਫੜੇ ਗਏ ਦੋਵਾਂ ਨੌਜਵਾਨਾਂ ਦੀ ਉਮਰ 20 ਤੋਂ 22 ਸਾਲ ਦਰਮਿਆਨ ਹੈ। ਪੁਲਸ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥਣ ਨਾਲ ਦੋਸਤੀ ਕੀਤੀ ਸੀ। 

ਇਹ ਵੀ ਪੜ੍ਹੋ ਚੰਗੀ ਖ਼ਬਰ : ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 2-2 ਹਜ਼ਾਰ ਰੁਪਏ

ਉਹਨਾਂ ਨੇ ਵੀਰਵਾਰ ਨੂੰ ਕਿਹਾ ਕਿ ਦੋਸ਼ੀ ਨੇ ਅਪ੍ਰੈਲ ਅਤੇ ਸਤੰਬਰ ਦੇ ਵਿਚਕਾਰ ਪੁਣੇ ਦੀਆਂ ਵੱਖ-ਵੱਖ ਥਾਵਾਂ 'ਤੇ ਲੜਕੀ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ। ਪੁਲਸ ਨੇ ਦੱਸਿਆ ਕਿ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਕਾਲਜ 'ਚ ਬੱਚਿਆਂ ਖ਼ਿਲਾਫ਼ ਹੋਣ ਵਾਲੇ ਯੌਨ ਅਪਰਾਧਾਂ ਨੂੰ ਲੈ ਕੇ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦੌਰਾਨ ਇਕ ਵਿਦਿਆਰਥਣ ਉਦਾਸ ਨਜ਼ਰ ਆਈ। ਜਦੋਂ ਉਸ ਦਾ ਭਰੋਸਾ ਜਿੱਤ ਕੇ ਉਸ ਤੋਂ ਉਦਾਸ ਹੋਣ ਦਾ ਕਾਰਨ ਪੁੱਛਿਆ ਗਿਆ ਤਾਂ ਉਸ ਨੇ 'ਕਾਊਂਸਲਰ' ਨੂੰ ਦੱਸਿਆ ਕਿ ਉਸ ਦੀ ਇਕ ਦੋਸਤ (16 ਸਾਲਾ ਪੀੜਤ) ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਹੈ।

ਇਹ ਵੀ ਪੜ੍ਹੋ ਗੱਡੀ ਦੀ ਬ੍ਰੇਕ ਮਾਰਨ ਤੋਂ ਪਹਿਲਾਂ ਹੋ ਜਾਓ ਸਾਵਧਾਨ! ਸੜਕ 'ਤੇ ਖੜ੍ਹਾਈ ਗੱਡੀ ਤਾਂ ਦੇਣੇ ਪੈਣਗੇ ਇਨ੍ਹੇ ਰੁਪਏ

ਇਕ ਮਹਿਲਾ ਪੁਲਸ ਅਧਿਕਾਰੀ ਨੇ ਕਿਹਾ, ''ਮਾਮਲੇ ਦੀ ਜਾਂਚ 'ਤੇ ਪਤਾ ਲੱਗਾ ਕਿ ਪੀੜਤਾ ਨੇ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਚਾਰ ਲੋਕਾਂ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਚਾਰਾਂ ਨੇ ਵੱਖ-ਵੱਖ ਮੌਕਿਆਂ 'ਤੇ ਪੀੜਤਾ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਸੀ।'' ਉਨ੍ਹਾਂ ਦੱਸਿਆ ਕਿ ਨਾਬਾਲਗ ਦੀ ਵੀਡੀਓ ਵੀ ਬਣਾਈ ਗਈ ਸੀ, ਇਸ ਲਈ ਸੂਚਨਾ ਤਕਨਾਲੋਜੀ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ, ''ਅਸੀਂ ਚਾਰੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿੱਚੋਂ ਦੋ ਨਾਬਾਲਗ ਹਨ (ਉਨ੍ਹਾਂ ਦੀ ਉਮਰ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ) ਇਸ ਲਈ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦੂਜੇ ਦੋਸ਼ੀ (20 ਤੋਂ 22 ਸਾਲ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਬਲਾਤਕਾਰ ਦੀ ਧਾਰਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News