2 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ, ਮੁਕਾਬਲੇ ਤੋਂ ਬਾਅਦ ਪੁਲਸ ਨੇ ਦੋਸ਼ੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

Saturday, Mar 09, 2024 - 02:27 PM (IST)

2 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ, ਮੁਕਾਬਲੇ ਤੋਂ ਬਾਅਦ ਪੁਲਸ ਨੇ ਦੋਸ਼ੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਬਦਾਊਂ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਦਾਊਂ ਦੇ ਬਿਨਾਵਰ ਥਾਣਾ ਖੇਤਰ 'ਚ 2 ਸਾਲ ਦੀ ਇਕ ਬੱਚੀ ਨਾਲ ਉਸ ਦੇ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ ਗਈ ਅਤੇ ਵੀਰਵਾਰ ਦੇਰ ਰਾਤ ਉਸ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਅਨੁਸਾਰ ਵੀਰਵਾਰ ਸ਼ਾਮ ਨੂੰ ਦੋਸ਼ੀ ਨੇ ਨਾਬਾਲਗ ਨੂੰ 'ਪੋਪਕੋਰਨ' ਦੇ ਕੇ ਵਰਗਲਾਇਆ ਅਤੇ ਇਕ ਖੇਤ 'ਚ ਲਿਜਾ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਕਿਹਾ ਕਿ ਬਾਅਦ 'ਚ ਦੋਸ਼ੀ ਉਸ ਨੂੰ ਛੱਡ ਕੇ ਦੌੜ ਗਿਆ। ਪਿੰਡ ਵਾਸੀਆਂ ਨੇ ਬੱਚੀ ਨੂੰ ਲੱਭ ਲਿਆ ਅਤੇ ਗੰਭੀਰ ਹਾਲਤ 'ਚ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਸਥਾਨਕ ਲੋਕਾਂ ਵਲੋਂ ਉਸ ਨੌਜਵਾਨ ਬਾਰੇ ਜਾਣਕਾਰੀ ਦਿੱਤੀ ਜਾਣ 'ਤੇ, ਜਿਸ ਨੂੰ ਆਖ਼ਰੀ ਵਾਰ ਮਾਸੂਮ ਨਾਲ ਦੇਖਿਆ ਗਿਆ ਸੀ, ਬੱਚੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ : ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਬਾਰਾਤ ਆਉਣ ਤੋਂ ਪਹਿਲਾਂ ਲਾੜੀ ਨੇ ਕੀਤੀ ਖ਼ੁਦਕੁਸ਼ੀ

ਸੀਨੀਅਰ ਪੁਲਸ ਸੁਪਰਡੈਂਟ (ਐੱਸ.ਐੱਸ.ਪੀ.) ਆਲੋਕ ਪ੍ਰਿਯਦਰਸ਼ੀ ਨੇ ਦੱਸਿਆ ਕਿ ਸੰਜੇ ਨਾਂ ਦੇ ਦੋਸ਼ੀ ਨੂੰ ਦੇਰ ਰਾਤ ਕਰੀਬ 3 ਵਜੇ ਪੁਲਸ ਨੇ ਧੌਸਪੁਰ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਸ ਟੀਮ 'ਤੇ ਗੋਲੀ ਚਲਾ ਕੇ ਦੌੜਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਦੀ ਜਵਾਬੀ ਕਾਰਵਾਈ 'ਚ ਪੈਰ 'ਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ। ਐੱਸ.ਐੱਸ.ਪੀ. ਨੇ ਕਿਹਾ ਕਿ ਦੋਸ਼ੀ ਨੂੰ ਇਲਾਜ ਲਈ ਭੇਜਿਆ ਗਿਆ ਹੈ। ਐੱਸ.ਐੱਸ.ਪੀ. ਨੇ ਕਿਹਾ ਕਿ ਦੋਸ਼ੀ ਵਲੋਂ ਕੀਤੀ ਗਈ ਗੋਲੀਬਾਰੀ 'ਚ ਪੁਲਸ ਵਾਹਨ ਨੁਕਸਾਨਿਆ ਗਿਆ ਅਤੇ ਇਸ ਸੰਬੰਧ 'ਚ ਉਸ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News