ਬੰਧਕ ਬਣਾ ਕੇ ਨਾਬਾਲਗਾ ਨਾਲ ਕੀਤਾ ਜਬਰ ਜ਼ਿਨਾਹ, ਇਲਾਜ ਦੌਰਾਨ ਪੀੜਤਾ ਦੀ ਮੌਤ
Friday, Oct 11, 2024 - 05:09 PM (IST)
ਪ੍ਰਤਾਪਗੜ੍ਹ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਲੀਲਾਪੁਰ ਥਾਣਾ ਖੇਤਰ ਦੀ ਜਬਰ ਜ਼ਿਨਾਹ ਪੀੜਤਾ ਦੀ ਇਲਾਜ ਦੌਰਾਨ ਐੱਸ.ਆਰ.ਐੱਨ. ਹਸਪਤਾਲ ਚ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਸੁਪਰਡੈਂਟ ਪੱਛਮੀ ਸੰਜੇ ਰਾਏ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 6 ਅਕਤੂਬਰ ਨੂੰ 16 ਸਾਲਾ ਇਸ ਕੁੜੀ ਨੂੰ ਬੰਧਕ ਬਣਾ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ ਸੀ।
ਰਾਏ ਅਨੁਸਾਰ ਦੋਸ਼ੀ ਨੇ ਹੱਥ ਅਤੇ ਮੂੰਹ ਬੰਨ੍ਹ ਕੇ ਕੁੜੀ ਨੂੰ ਗੰਭੀਰ ਹਾਲਤ ਚ ਬਾਜਰੇ ਦੇ ਖੇਤ ਚ ਛੱਡ ਦਿੱਤਾ ਸੀ, ਜਿਸ ਦਾ ਇਲਾਜ ਐੱਸ.ਆਰ.ਐੱਨ. ਹਸਪਤਾਲ ਪ੍ਰਯਾਗਰਾਜ 'ਚ ਚੱਲ ਰਿਹਾ ਸੀ। ਐਡੀਸ਼ਨਲ ਪੁਲਸ ਸੁਪਰਡੈਂਟ ਅਨੁਸਾਰ ਵੀਰਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਪੁਲਸ ਨੇ ਕੁੜੀ ਦੀ ਮਾਂ ਦੀ ਸ਼ਿਕਾਇਤ 'ਤੇ ਪਿੰਡ ਦੇ ਅਨਿਲ ਗੁਪਤਾ ਵਿਰੁੱਧ ਗੰਭੀਰ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਸੀ ਅਤੇ ਕਮੋਰਾ ਜੰਗਲ ਨੇੜੇ ਮੁਕਾਬਲੇ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਐਡੀਸ਼ਨਲ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਇਸ ਸੰਬੰਧ 'ਚ ਦਰਜ ਮਾਮਲੇ 'ਚ ਕਤਲ ਦੀ ਧਾਰਾ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8