ਜਬਰ-ਜ਼ਨਾਹ ਦੀ ਸ਼ਿਕਾਰ ਕੁੜੀ ਨੇ ਬੱਚੇ ਨੂੰ ਦਿੱਤਾ ਜਨਮ
Saturday, Feb 15, 2020 - 11:57 PM (IST)

ਮਹੋਬਾ (ਯੂ. ਪੀ.) - 7 ਮਹੀਨੇ ਪਹਿਲਾਂ ਜਬਰ-ਜ਼ਨਾਹ ਦੀ ਸ਼ਿਕਾਰ ਹੋਈ 17 ਸਾਲਾ ਇਕ ਕੁੜੀ ਨੇ ਇਥੋਂ ਦੇ ਇਕ ਸਰਕਾਰੀ ਹਸਪਤਾਲ ’ਚ ਬੱਚੇ ਨੂੰ ਜਨਮ ਦਿੱਤਾ। ਪੁਲਸ ਨੇ ਇਸ ਸਬੰਧੀ 2 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਖਬਰਾਂ ਮੁਤਾਬਕ ਉਕਤ ਕੁੜੀ ਨੇ ਜਬਰ-ਜ਼ਨਾਹ ਸਬੰਧੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਦੱਸਿਆ ਸੀ। ਕੁਝ ਦਿਨ ਪਹਿਲਾਂ ਉਸ ਨੇ ਪੇਟ ’ਚ ਦਰਦ ਦੀ ਸ਼ਿਕਾਇਤ ਕੀਤੀ ਸੀ। ਹਸਪਤਾਲ ਵਿਚ ਜਾਂਚ ਦੌਰਾਨ ਉਸ ਦੇ ਗਰਭਵਤੀ ਹੋਣ ਦਾ ਪਤਾ ਲੱਗਾ। ਦੋਵੇਂ ਮੁਲਜ਼ਮ ਫਰਾਰ ਹਨ ਅਤੇ ਪੁਲਸ ਉਨ੍ਹਾਂ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ।