ਕੁਰਕੁਰੇ ਦਿਵਾਉਣ ਦੇ ਬਹਾਨੇ ਦਰਿੰਦੇ ਨੇ 5 ਸਾਲਾ ਬੱਚੀ ਨਾਲ ਬਣਾਇਆ ਹਵਸ ਦਾ ਸ਼ਿਕਾਰ

Tuesday, Sep 24, 2024 - 01:37 PM (IST)

ਕੁਰਕੁਰੇ ਦਿਵਾਉਣ ਦੇ ਬਹਾਨੇ ਦਰਿੰਦੇ ਨੇ 5 ਸਾਲਾ ਬੱਚੀ ਨਾਲ ਬਣਾਇਆ ਹਵਸ ਦਾ ਸ਼ਿਕਾਰ

ਹਰਦਾ : ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ 'ਚ 5 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜ਼ਿਨਾਹ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਹਿਸ਼ੀਆਨਾ ਨੇ ਮਾਸੂਮ ਬੱਚੀ ਨੂੰ ਕੁਰਕੁਰੇ ਦਿਵਾਉਣ ਦੇ ਬਹਾਨੇ ਵਰਗਲਾ ਕੇ ਦਰਿਆ ਦੇ ਕੰਢੇ ਲੈ ਕੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਸੋਮਵਾਰ ਦੇਰ ਸ਼ਾਮ ਜ਼ਿਲ੍ਹੇ ਦੇ ਛਿੱਪਾਬਾਦ ਥਾਣਾ ਖੇਤਰ ਵਿੱਚ ਵਾਪਰੀ ਹੈ। ਘਟਨਾ ਤੋਂ ਬਾਅਦ ਦੋਸ਼ੀ ਉਥੋਂ ਫ਼ਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ

ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਨਦੀ ਦੇ ਕੰਢੇ ਇਕ ਰਾਹਗੀਰ ਨੇ ਮਾਸੂਮ ਬੱਚੀ ਨੂੰ ਬੁਰੀ ਹਾਲਤ 'ਚ ਦੇਖਿਆ। ਉਸ ਨੇ ਇਸ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ। ਬੱਚੀ ਦੇ ਪਰਿਵਾਰ ਵਾਲੇ ਪੁਲਸ ਨਾਲ ਮੌਕੇ ’ਤੇ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ, ਜਿਸ ਤੋਂ ਬਾਅਦ ਉਹ ਬੱਚੀ ਨੂੰ ਕਮਿਊਨਿਟੀ ਹੈਲਥ ਸੈਂਟਰ ਸਿਰਾਲੀ ਵਿਖੇ ਲੈ ਗਏ। ਜਿੱਥੇ ਲੜਕੀ ਦੇ ਮੈਡੀਕਲ ਟੈਸਟ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰੀ ਹਸਪਤਾਲ ਸਿਰਾਲੀ ਦਾ ਘਿਰਾਓ ਕਰ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ GirlFriend ਨੂੰ ਖ਼ੁਸ਼ ਕਰਨ ਲਈ ਨੌਜਵਾਨ ਬਣਿਆ ਨਕਲੀ ਪੁਲਸ ਵਾਲਾ, ਫਿਰ ਜੋ ਹੋਇਆ...

ਇਸ ਮਾਮਲੇ ਨੂੰ ਗੰਭੀਰਤਾ ਵਿਚ ਲੈਂਦੇ ਹੋਏ ਥਾਣਾ ਛੀਪਾਬਾਦ ਦੀ ਪੁਲਸ ਨੇ ਦੋਸ਼ੀ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਵਲੋਂ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਖੰਡਵਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਹ ਕੁਝ ਦਿਨ ਪਹਿਲਾਂ ਹੀ ਬਲਾਤਕਾਰ ਦੇ ਇੱਕ ਕੇਸ ਵਿੱਚ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਇਹ ਵੀ ਪੜ੍ਹੋ ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News