ਹਿਮਾਚਲ ਪ੍ਰਦੇਸ਼ ’ਚ ਸਾਢੇ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ

Sunday, Mar 22, 2020 - 08:51 PM (IST)

ਹਿਮਾਚਲ ਪ੍ਰਦੇਸ਼ ’ਚ ਸਾਢੇ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ

ਜਵਾਲਾਮੁਖੀ (ਨਿਤੇਸ਼)- ਹਿਮਾਚਲ ਪ੍ਰਦੇਸ਼ ਦੇ ਜਵਾਲਾਮੁਖੀ ਦੇ ਇਕ ਇਲਾਕੇ ’ਚ ਸਾਢੇ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੂੰ ਜਿਵੇਂ ਹੀ ਇਸ ਗੱਲ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਥਾਣਾ ਜਵਾਲਾਮੁਖੀ ’ਚ ਸ਼ਿਕਾਇਤ ਦਰਜ ਕਰਵਾਈ। ਡੀ.ਐੱਸ.ਪੀ. ਜਵਾਲਾਮੁਖੀ ਤਿਲਕਰਾਜ ਸ਼ਾਂਡਿਲ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਬੱਚੀ ਦਾ ਮੈਡੀਕਲ ਵੀ ਕਰਵਾਇਆ ਗਿਆ ਹੈ ਜਿਸ ਦੀ ਰਿਪੋਰਟ ਆਉਣੀ ਬਾਕੀ ਹੈ। ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਜਿਸ ਵੇਲੇ ਇਹ ਘਟਨਾ ਹੋਈ, ਉਹ ਕਿਸੇ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ। ਇਸ ਦੌਰਾਨ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲੇ ਇਕ ਨੌਜਵਾਨ ਨੇ ਬੱਚੀ ਨਾਲ ਜਬਰ-ਜ਼ਨਾਹ ਕੀਤਾ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ’ਚੋਂ ਹੀ ਹੈ ਅਤੇ ਨਾਬਾਲਿਗ ਹੈ। ਫਿਲਹਾਲ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Gurdeep Singh

Content Editor

Related News