ਰਾਪਤੀ ਨਦੀ ''ਚ ਡੁੱਬੇ ਚਾਰ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਪਰਿਵਾਰਾਂ ਦਾ ਰੋ-ਰੋ ਹੋਇਆ ਬੁਰਾ ਹਾਲ
Saturday, Apr 04, 2026 - 02:58 PM (IST)
ਗੋਰਖਪੁਰ: ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਵਿੱਚ ਰਾਪਤੀ ਨਦੀ ਵਿੱਚ ਨਹਾਉਣ ਗਏ ਚਾਰ ਕਿਸ਼ੋਰਾਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਰਾਪਤੀ ਨਦੀ ਵਿੱਚ ਡੁੱਬਣ ਵਾਲੇ ਕਿਸ਼ੋਰਾਂ ਦੇ ਮਾਮਲੇ ਵਿੱਚ ਅੱਜ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ) ਨੇ ਤਿੰਨ ਹੋਰ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਐੱਨ.ਡੀ.ਆਰ.ਐੱਫ. (NDRF) ਦੀ ਟੀਮ ਨੂੰ ਲਗਾਤਾਰ ਚਾਰ ਦਿਨਾਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਸ਼ਨੀਵਾਰ ਸਵੇਰੇ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ - ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ
ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ 1 ਅਪ੍ਰੈਲ ਦੀ ਸ਼ਾਮ ਕਰੀਬ 4:30 ਵਜੇ ਵਾਪਰੀ ਸੀ। ਮਿਰਜ਼ਾਪੁਰ ਇਲਾਕੇ ਦੇ ਕੋਲ ਰਾਪਤੀ ਨਦੀ 'ਤੇ ਬਣੇ ਪੀਪਾ ਪੁਲ ਨੇੜੇ ਕੁਝ ਬੱਚਿਆਂ ਦੇ ਡੁੱਬਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚੀ ਪੁਲਸ ਨੂੰ ਨਦੀ ਦੇ ਕੰਢੇ ਚਾਰ ਸਾਈਕਲ, ਚੱਪਲਾਂ ਅਤੇ ਕੱਪੜੇ ਮਿਲੇ ਸਨ, ਜਿਸ ਤੋਂ ਬਾਅਦ ਕਿਸੇ ਵੱਡੀ ਅਣਹੋਣੀ ਦਾ ਖ਼ਦਸ਼ਾ ਜਤਾਇਆ ਗਿਆ ਸੀ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਐੱਨ.ਡੀ.ਆਰ.ਐੱਫ. ਦੀ ਟੀਮ ਨੂੰ ਬੁਲਾਇਆ ਗਿਆ। ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐੱਸ.ਐੱਸ.ਪੀ. ਨੇ ਖ਼ੁਦ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ: ਖੂਹ 'ਚ ਡਿੱਗੀ ਕਾਰ, 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ
ਇਸ ਸਬੰਧ ਵਿਚ ਕੀਤੀ ਜਾ ਰਹੀ ਸਰਚ ਆਪ੍ਰੇਸ਼ਨ ਦੌਰਾਨ ਵਿਵੇਕ ਨਿਸ਼ਾਦ (15 ਸਾਲ) ਦੀ ਲਾਸ਼ ਮਿਲੀ ਸੀ। ਸ਼ਨੀਵਾਰ ਸਵੇਰੇ NDRF ਨੇ ਬਾਕੀ ਤਿੰਨ ਕਿਸ਼ੋਰਾਂ ਦੀਆਂ ਲਾਸ਼ਾਂ ਨੂੰ ਵੀ ਨਦੀ 'ਚੋਂ ਬਾਹਰ ਕੱਢ ਲਿਆ। ਇਸ ਘਟਨਾ ਦੌਰਾਨ ਮਾਰੇ ਗਏ ਬੱਚਿਆਂ ਦੀ ਪਛਾਣ ਵਿਵੇਕ ਨਿਸ਼ਾਦ (15) ਨਿਵਾਸੀ ਮਾਲਵੀਆ ਨਗਰ, ਬੀਰੂ ਉਰਫ਼ ਅਮਨ ਰਾਜਭਰ (15) ਨਿਵਾਸੀ ਰਾਨੀਡੀਹਾ, ਅਨੀਕੇਤ ਯਾਦਵ (13) ਨਿਵਾਸੀ ਰਾਨੀਡੀਹਾ, ਗਗਨ ਪਾਸਵਾਨ (15), ਨਿਵਾਸੀ ਜੰਗਲ ਸਿਕਰੀ ਵਜੋਂ ਹੋਈ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
