ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਕੋਰਟ ਤੋਂ ਵੱਡੀ ਰਾਹਤ

Tuesday, Oct 15, 2024 - 04:51 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਸੰਸਦ ਮੈਂਬਰ ਅਤੇ ਅਵਾਮੀ ਇਤੇਹਾਦ ਪਾਰਟੀ ਦੇ ਆਗੂ ਇੰਜੀਨੀਅਰ ਰਾਸ਼ਿਦ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਅੰਤਰਿਮ ਜ਼ਮਾਨਤ ਫਿਰ ਤੋਂ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪਟਿਆਲਾ ਹਾਊਸ ਕੋਰਟ ਨੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਬਾਰਾਮੂਲਾ ਦੇ ਸੰਸਦ ਮੈਂਬਰ ਇੰਜੀਨੀਅਰ ਰਸ਼ੀਦ ਦੀ ਅੰਤਰਿਮ ਜ਼ਮਾਨਤ 28 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਰਾਸ਼ਿਦ ਦੀ ਅੰਤਰਿਮ ਜ਼ਮਾਨਤ 15 ਅਕਤੂਬਰ ਤੱਕ ਵਧਾ ਦਿੱਤੀ ਗਈ ਸੀ। ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਅਦਾਲਤ ਤੋਂ ਰਾਹਤ ਮਿਲੀ ਹੈ।

ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੂੰ 2 ਅਕਤੂਬਰ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ, ਜਿਸ ਨੂੰ 1 ਅਕਤੂਬਰ ਨੂੰ 10 ਦਿਨਾਂ ਲਈ ਵਧਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਦੀ ਮਿਆਦ ਤਿੰਨ ਦਿਨ ਹੋਰ ਵਧਾ ਦਿੱਤੀ ਸੀ, ਜਿਸ ਕਾਰਨ ਉਸ ਦੇ ਆਤਮ ਸਮਰਪਣ ਦੀ ਤਾਰੀਖ਼ 13 ਅਕਤੂਬਰ ਦੀ ਬਜਾਏ 15 ਅਕਤੂਬਰ ਹੋ ਗਈ ਸੀ।

ਰਾਸ਼ਿਦ ਨੂੰ ਤਿਹਾੜ 'ਚ ਕਿਉਂ ਬੰਦ ਕੀਤਾ ਗਿਆ?

2017 ਦੇ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਇੰਜੀਨੀਅਰ ਰਸ਼ੀਦ ਨੂੰ ਹਾਲ ਹੀ ਵਿਚ ਅੰਤਰਿਮ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਹੈ। ਉਨ੍ਹਾਂ ਦੀ ਪਾਰਟੀ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।


Tanu

Content Editor

Related News