ਰਾਸ਼ਟਰਪਤੀ ਭਵਨ ''ਚ ਜਵਾਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

Wednesday, Sep 09, 2020 - 12:06 PM (IST)

ਰਾਸ਼ਟਰਪਤੀ ਭਵਨ ''ਚ ਜਵਾਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ- ਰਾਸ਼ਟਰਪਤੀ ਭਵਨ 'ਚ ਸੁਰੱਖਿਆ ਕਰਮੀਆਂ ਦੀ ਬੈਰਕ 'ਚ ਫੌਜ ਦੇ ਇਕ ਜਵਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਸ ਨੂੰ ਬੁੱਧਵਾਰ ਤੜਕੇ 4 ਵਜੇ ਸੂਚਨਾ ਮਿਲੀ। ਜਵਾਨ ਦੀ ਪਛਾਣ ਤੇਕ ਬਹਾਦਰ ਥਾਪਾ ਮਗਾਰ (30) ਦੇ ਰੂਪ 'ਚ ਹੋਈ ਹੈ। ਉਸ ਨੇ ਰਾਸ਼ਟਰਪਤੀ ਭਵਨ ਦੇ ਗੋਰਖਾ ਬੈਰਕ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਉਹ ਨੇਪਾਲ ਦਾ ਰਹਿਣ ਵਾਲਾ ਸੀ। 

ਪੁਲਸ ਅਨੁਸਾਰ ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਤੜਕੇ ਕਰੀਬ 3.30 ਵਜੇ ਡਿਊਟੀ ਕਰ ਕੇ ਵਾਪਸ ਬੈਰਕ 'ਚ ਆ ਕੇ ਲਾਈਟ ਜਗਾਈ ਤਾਂ ਦੇਖਿਆ ਕਿ ਤੇਕ ਬਹਾਦਰ ਪੱਖੇ ਨਾਲ ਲਟਕਿਆ ਹੋਇਆ ਹੈ। ਉਨ੍ਹਾਂ ਨੇ ਤੁਰੰਤ ਅਲਾਰਮ ਵਜਾਇਆ ਅਤੇ ਸਾਥੀਆਂ ਦੀ ਮਦਦ ਨਾਲ ਉਸ ਨੂੰ ਹੇਠਾਂ ਉਤਾਰ ਕੇ ਦਿੱਲੀ ਛਾਉਣੀ ਦੇ ਬੇਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਉਹ ਜ਼ਿਆਦਾ ਕਮਰ ਦਰਦ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਸੀ। ਮੌਕੇ 'ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਫਿਲਹਾਲ ਖ਼ੁਦਕੁਸ਼ੀ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

DIsha

Content Editor

Related News