ਦਿੱਲੀ ਵਿਖੇ ਰਾਸ਼ਟਰੀ ਸਿੱਖ ਸੰਗਤ ਪ੍ਰੋਗਰਾਮ ''ਚ ਭਾਗਵਤ ਸਮੇਤ ਕਈ ਮੰਤਰੀਆਂ ਨੇ ਕੀਤੀ ਸ਼ਿਰਕਤ
Wednesday, Oct 25, 2017 - 06:44 PM (IST)

ਨਵੀਂ ਦਿੱਲੀ— ਦਿੱਲੀ ਵਿਖੇ ਰਾਸ਼ਟਰੀ ਸਿੱਖ ਸੰਗਤ ਦਾ ਪ੍ਰੋਗਰਾਮ ਹੋ ਰਿਹਾ ਹੈ। ਸਿੱਖ ਸਮਾਜ ਦੇ ਲੋਕਾਂ ਨੇ ਇਸ ਪ੍ਰੋਗਰਾਮ ਤੋਂ ਦੂਰੀ ਬਣਾਈ ਹੋਈ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ 25 ਅਕਤੂਬਰ ਨੂੰ ਆਰ. ਐੱਸ. ਐੱਸ. ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਵਲੋਂ ਦਿੱਲੀ 'ਚ ਆਯੋਜਿਤ ਕੀਤੇ ਜਾਣ ਵਾਲੇ ਇਸ ਧਾਰਮਿਕ ਪ੍ਰੋਗਰਾਮ ਨੂੰ ਬਾਈਕਾਟ ਕਰ ਰਹੀ ਹੈ।
ਸਿੱਖ ਇਸ ਪ੍ਰੋਗਰਾਮ 'ਚ ਹਿੱਸਾ ਇਸ ਲਈ ਨਹੀਂ ਲੈਣਗੇ, ਕਿਉਂਕਿ ਅਕਾਲ ਤਖਤ ਸਾਹਿਬ ਨੇ 2004 'ਚ ਇਕ ਹੁਕਮਨਾਮਾ ਜਾਰੀ ਕਰ ਕੇ ਕਿਹਾ ਸੀ ਕਿ ਉਹ ਆਰ. ਐੱਸ. ਐੱਸ. ਅਤੇ ਰਾਸ਼ਟਰੀ ਸਿੱਖ ਸੰਗਤ ਨੂੰ ਸਿੱਖ ਵਿਰੋਧੀ ਮੰਨਦੀ ਹੈ। ਜਿਸ ਤੋਂ ਸਾਫ ਹੈ ਕਿ ਇਸ ਧਾਰਮਿਕ ਪ੍ਰੋਗਰਾਮ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਹੋਵੇਗਾ। ਇਸ ਦੇ ਨਾਲ ਹੀ ਦੁਨੀਆ ਭਰ 'ਚ ਰਹਿਣ ਵਾਲੇ ਸਿੱਖਾਂ ਨੂੰ ਵੀ ਅਪੀਲ ਕੀਤੀ ਗਈ ਕਿ ਰਾਸ਼ਟਰੀ ਸਿੱਖ ਸੰਗਤ ਵਲੋਂ ਆਯੋਜਿਤ ਕੀਤੇ ਜਾਣ ਵਾਲੇ ਇਸ ਧਾਰਮਿਕ ਪ੍ਰੋਗਰਾਮ 'ਚ ਨਾ ਜਾਣ।
ਰਾਸ਼ਟਰੀ ਸਿੱਖ ਸੰਗਤ ਦਾ ਇਹ ਪ੍ਰੋਗਰਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਦੇ ਮੌਕੇ 'ਤੇ ਆਯੋਜਿਤ ਕਰ ਰਹੀ ਹੈ। ਇਸ ਪ੍ਰੋਗਰਾਮ ਵਿਚ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਸੰਚਾਲਕ ਮੋਹਨ ਭਾਗਵਤ, ਰਾਜਨਾਥ ਸਿੰਘ, ਹਰਦੀਪ ਪੂਰੀ, ਪਿਊਸ਼ ਗੋਇਲ, ਡਾ. ਹਰਸ਼ਵਰਧਨ, ਵਿਜੇ ਗੋਇਲ, ਮਨੋਜ ਤਿਵਾੜੀ ਸਮੇਤ ਕਈ ਮੰਤਰੀ ਪਹੁੰਚੇ ਹਨ। ਸਮੇਤ ਕਈ ਸੀਨੀਅਰ ਆਗੂਆਂ ਨੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ ਹੈ। ਪ੍ਰੋਗਰਾਮ 'ਚ ਸ਼ਿਰਕਤ ਕਰਨ ਆਏ ਰਾਜਸਥਾਨ ਦੇ ਖਨਨ ਮੰਤਰੀ ਸੁਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲ ਤਖਤ ਦੇ ਬਾਈਕਾਟ ਦੇ ਸਵਾਲ 'ਤੇ ਕਿਹਾ ਕਿ ਸਾਰਿਆਂ ਨੂੰ ਇਸ ਪ੍ਰੋਗਰਾਮ 'ਚ ਸਹਿਯੋਗ ਕਰਨਾ ਚਾਹੀਦਾ ਹੈ, ਕਿਉਂਕਿ ਗੁਰੂ ਜੀ ਦਾ ਜੀਵਨ ਬਹੁਤ ਵੱਡਾ ਹੈ ਅਤੇ ਸਾਰਿਆਂ ਨੂੰ ਉਨ੍ਹਾਂ ਤੋਂ ਸੀਖ ਲੈਣ ਦੀ ਲੋੜ ਹੈ।