ਰਤਨ ਟਾਟਾ ਦੀ ਹਾਲਤ ਗੰਭੀਰ, ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ : ਸੂਤਰ

Wednesday, Oct 09, 2024 - 07:25 PM (IST)

ਰਤਨ ਟਾਟਾ ਦੀ ਹਾਲਤ ਗੰਭੀਰ, ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ : ਸੂਤਰ

ਨੈਸ਼ਨਲ ਡੈਸਕ : ਭਾਰਤ ਦੀ ਸਭ ਤੋਂ ਵੱਡੀ ਕੰਪਨੀ ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਟਾਟਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਮੁੰਬਈ ਦੇ ਇਕ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਰਤਨ ਟਾਟਾ (86) ਨੇ ਸੋਮਵਾਰ ਨੂੰ ਕਿਹਾ ਕਿ ਉਹ ਆਪਣੀ ਉਮਰ ਅਤੇ ਸਬੰਧਿਤ ਡਾਕਟਰੀ ਸਥਿਤੀਆਂ ਕਾਰਨ ਨਿਯਮਤ ਮੈਡੀਕਲ ਜਾਂਚ ਕਰਵਾ ਰਹੇ ਹਨ। ਟਾਟਾ ਦੇ ਇਕ ਪ੍ਰਤੀਨਿਧੀ ਨੇ ਬੁੱਧਵਾਰ ਨੂੰ ਉਨ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਬੇਨਤੀ ਦਾ ਤੁਰੰਤ ਜਵਾਬ ਨਹੀਂ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Sandeep Kumar

Content Editor

Related News