ਰਾਸ਼ਨ ਕਾਰਡ ਧਾਰਕ ਜਲਦੀ ਕਰ ਲਓ ਇਹ ਕੰਮ, ਨਹੀਂ ਤਾਂ....
Wednesday, Mar 19, 2025 - 04:16 PM (IST)

ਨੈਸ਼ਨਲ ਡੈਸਕ- ਰਾਸ਼ਨ ਕਾਰਡ ਭਾਰਤ ਦਾ ਇਕ ਅਹਿਮ ਸਰਕਾਰੀ ਦਸਤਾਵੇਜ਼ ਹੈ, ਜੋ ਉਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ ਜੋ ਆਰਥਿਕ ਤੌਰ 'ਤੇ ਕਮਜ਼ੋਰ ਹਨ ਅਤੇ ਜਿਨ੍ਹਾਂ ਨੂੰ ਜਨਤਕ ਵੰਡ ਪ੍ਰਣਾਲੀ (PDS) ਦੇ ਤਹਿਤ ਸਸਤੇ ਰਾਸ਼ਨ ਦੀ ਸਹੂਲਤ ਮਿਲਦੀ ਹੈ। ਰਾਸ਼ਨ ਕਾਰਡ ਧਾਰਕਾਂ ਨੂੰ ਚੌਲ, ਕਣਕ, ਦਾਲ, ਖੰਡ ਵਰਗੀਆਂ ਚੀਜ਼ਾਂ ਸਬਸਿਡੀ 'ਤੇ ਮਿਲਦੀਆਂ ਹਨ। ਇਸ ਦੇ ਨਾਲ ਹੀ ਹੁਣ ਰਾਸ਼ਨ ਕਾਰਡ ਧਾਰਕਾਂ ਲਈ ਇਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ- ਪੁੱਤ ਨਿਕਲਿਆ ਕਾਤਲ; ਮਾਪਿਆਂ ਨੂੰ ਦਿੱਤੀ ਰੂਹ ਕੰਬਾਊ ਮੌਤ, ਫਿਰ ਨਹਿਰ 'ਚ ਸੁੱਟੀਆਂ ਲਾਸ਼ਾਂ
ਹਾਲ ਹੀ 'ਚ ਦਿੱਲੀ ਸਰਕਾਰ ਨੇ ਨਿਯਮਾਂ 'ਚ ਬਦਲਾਅ ਕਰਦੇ ਹੋਏ ਰਾਸ਼ਨ ਕਾਰਡ ਧਾਰਕਾਂ ਲਈ eKYC ਲਾਜ਼ਮੀ ਕਰ ਦਿੱਤਾ ਹੈ। ਜੇਕਰ ਤੁਸੀਂ ਸਮੇਂ ਰਹਿੰਦੇ ਆਪਣਾ eKYC ਨਹੀਂ ਕਰਵਾਇਆ, ਤਾਂ ਤੁਹਾਨੂੰ ਰਾਸ਼ਨ ਲੈਣ 'ਚ ਮੁਸ਼ਕਲ ਆ ਸਕਦੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (PMGKY) ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਨਹੀਂ ਮਿਲੇਗਾ। ਇਸ ਲਈ ਜੇਕਰ ਤੁਸੀਂ ਅਜੇ ਤੱਕ eKYC ਨਹੀਂ ਕੀਤਾ ਹੈ, ਤਾਂ ਇਸ ਨੂੰ ਤੁਰੰਤ ਕਰਵਾਉਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਪਤਨੀ ਦੇ ਸਿਰ ਚੜ੍ਹਿਆ ਆਸ਼ਿਕੀ ਦਾ ਜਨੂੰਨ, ਪਤੀ ਦਾ ਬੇਰਹਿਮੀ ਨਾਲ ਕੀਤਾ ਕਤਲ ਤੇ ਫਿਰ...
eKYC ਕਰਵਾਉਣ ਲਈ ਹੇਠ ਲਿਖੀ ਪ੍ਰਕਿਰਿਆ ਦੀ ਪਾਲਣਾ ਕਰੋ:-
- ਨਜ਼ਦੀਕੀ ਰਾਸ਼ਨ ਦੀ ਦੁਕਾਨ 'ਤੇ ਜਾਓ।
- POS ਮਸ਼ੀਨ 'ਤੇ ਆਪਣੇ ਫਿੰਗਰਪ੍ਰਿੰਟ ਜਾਂ OTP ਨਾਲ ਪਛਾਣ ਕਰੋ।
- ਆਧਾਰ ਕਾਰਡ, ਰਾਸ਼ਨ ਕਾਰਡ, ਰਿਹਾਇਸ਼ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰੋ।
- ਤੁਹਾਡੀ eKYC ਪ੍ਰਕਿਰਿਆ ਸਾਰੇ ਦਸਤਾਵੇਜ਼ਾਂ ਅਤੇ ਪਛਾਣ ਤਸਦੀਕ ਤੋਂ ਬਾਅਦ ਪੂਰੀ ਹੋ ਜਾਵੇਗੀ।
- eKYC ਪ੍ਰਕਿਰਿਆ ਤੋਂ ਬਾਅਦ ਤੁਹਾਡਾ ਰਾਸ਼ਨ ਕਾਰਡ ਕਿਰਿਆਸ਼ੀਲ ਰਹੇਗਾ ਅਤੇ ਤੁਹਾਨੂੰ ਸਬਸਿਡੀ ਵਾਲੇ ਰਾਸ਼ਨ ਦੇ ਨਾਲ-ਨਾਲ ਹੋਰ ਸਰਕਾਰੀ ਸਕੀਮਾਂ ਦਾ ਲਾਭ ਮਿਲਦਾ ਰਹੇਗਾ।
-ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਆਪਣੀ eKYC ਪ੍ਰਕਿਰਿਆ ਨੂੰ ਜਲਦੀ ਪੂਰਾ ਕਰਨਾ ਚਾਹੀਦਾ ਹੈ, ਤਾਂ ਜੋ ਕੋਈ ਸਮੱਸਿਆ ਨਾ ਆਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਰਾਸ਼ਨ ਮਿਲ ਸਕੇ।
ਇਹ ਵੀ ਪੜ੍ਹੋ- ਫਿਰ ਮੁਸ਼ਕਲਾਂ 'ਚ ਫਸੇ ਸਤੇਂਦਰ ਜੈਨ, ACB ਨੇ ਦਰਜ ਕੀਤਾ ਕੇਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8