ਅਰੁਣਾਚਲ ਪ੍ਰਦੇਸ਼ 'ਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਰਵੀਸ਼ੰਕਰ, ਚੁੱਘ ਹੋਣਗੇ ਭਾਜਪਾ ਦੇ ਕੇਂਦਰੀ ਆਬਜ਼ਰਵਰ
Tuesday, Jun 11, 2024 - 03:47 PM (IST)
ਨਵੀਂ ਦਿੱਲੀ (ਭਾਸ਼ਾ)- ਅਰੁਣਾਚਲ ਪ੍ਰਦੇਸ਼ 'ਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਅਤੇ ਪਾਰਟੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਕੇਂਦਰੀ ਆਬਜ਼ਰਵਰ ਨਿਯੁਕਤ ਕੀਤਾ। ਭਾਜਪਾ ਵਲੋਂ ਜਾਰੀ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ ਗਈ। ਭਾਜਪਾ 60 ਮੈਂਬਰੀ ਵਿਧਾਇਕ ਸਭਾ 'ਚ 46 ਸੀਟ ਜਿੱਤ ਕੇ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੀ ਸੱਤਾ 'ਚ ਆਈ ਹੈ। ਪਾਰਟੀ ਨੇ ਵਿਧਾਨ ਸਭਾ ਦੀਆਂ 10 ਸੀਟਾਂ ਪਹਿਲਾਂ ਹੀ ਬਿਨਾਂ ਵਿਰੋਧ ਜਿੱਤ ਲਈਆਂ ਸਨ।
ਮੁੱਖ ਮੰਤਰੀ ਪੇਮਾ ਖਾਂਡੂ ਬਿਨਾਂ ਵਿਰੋਧ ਜਿੱਤਣ ਵਾਲੇ ਇਨ੍ਹਾਂ 10 ਉਮੀਦਵਾਰਾਂ 'ਚੋਂ ਇਕ ਹਨ। ਭਾਜਪਾ ਨੇ 2019 'ਚ 41 ਸੀਟ 'ਤੇ ਜਿੱਤ ਹਾਸਲ ਕੀਤੀ ਸੀ। ਨੈਸ਼ਨਲ ਪੀਪਲਜ਼ ਪਾਰਟੀ (ਐੱਨ.ਪੀ.ਸੀ.) ਨੇ 5 ਸੀਟ 'ਤੇ ਜਿੱਤ ਹਾਸਲ ਕੀਤੀ, ਜਦੋਂ ਕਿ ਪੀਪਲਜ਼ ਪਾਰਟੀ ਆਫ਼ ਅਰੁਣਾਚਲ ਨੇ 2 ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਇਕ-ਇਕ ਸੀਟ 'ਤੇ ਜਿੱਤ ਦਰਜ ਕੀਤੀ। ਇਨ੍ਹਾਂ ਤੋਂ ਇਲਾਵਾ ਤਿੰਨ ਆਜ਼ਾਦ ਉਮੀਦਵਾਰ ਵੀ ਵਿਧਾਨ ਸਭਾ ਪਹੁੰਚਣ 'ਚ ਸਫ਼ਲ ਰਹੇ। ਭਾਜਪਾ ਨੇ ਬਿਆਨ 'ਚ ਕਿਹਾ,''ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਅਰੁਣਾਚਲ ਪ੍ਰਦੇਸ਼ 'ਚ ਪਾਰਟੀ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਸੰਸਦ ਮੈਂਬਰ ਰਵੀਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਕੇਂਦਰੀ ਆਬਜ਼ਰਵਰ ਨਿਯੁਕਤ ਕੀਤਾ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8