''ਕਸ਼ਮੀਰ ''ਚ ਧਾਰਾ-370 ਹਟਣ ਮਗਰੋਂ ਇਕ ਵੀ ਗੋਲੀ ਨਹੀਂ ਚੱਲੀ''

09/11/2019 5:43:22 PM

ਅਹਿਮਦਾਬਾਦ (ਵਾਰਤਾ)— ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਸ਼ਮੀਰ 'ਚ ਤੇਜ਼ੀ ਨਾਲ ਹਾਲਾਤ ਆਮ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਧਾਰਾ-370 ਹਟਾਏ ਜਾਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਉੱਥੇ ਹੁਣ ਤਕ ਇਕ ਵੀ ਗੋਲੀ ਨਹੀਂ ਚਲਾਈ ਹੈ। ਰਵੀਸ਼ੰਕਰ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਸ਼ਮੀਰ ਮੁੱਦੇ 'ਤੇ ਗੱਲਬਾਤ ਕਰਨ ਤੋਂ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਦੇਸ਼ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.), ਗਿਲਗਿਤ ਬਲੋਚਿਸਤਾਨ ਆਦਿ ਦੇ ਲੋਕਾਂ 'ਤੇ ਅੱਤਿਆਚਾਰ ਕਿਉਂ ਕਰਦਾ ਹੈ?
ਉਨ੍ਹਾਂ ਨੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ 100 ਦਿਨਾਂ ਦੀਆਂ ਪ੍ਰਾਪਤੀਆਂ ਦੱਸਣ ਲਈ ਆਯੋਜਿਤ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਕਸ਼ਮੀਰ ਤੋਂ ਧਾਰਾ-370 ਨੂੰ ਹਟਾਉਣਾ ਇਕ ਸਾਹਸਿਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ ਅਤੇ ਬਹਿਰੀਨ ਵਰਗੇ ਦੇਸ਼ਾਂ ਵਿਚ ਮੋਦੀ ਨੂੰ ਆਪਣੇ ਸਰਵਉੱਚ ਨਾਗਰਿਕ ਸਨਮਾਨ ਦਿੱਤੇ। ਰੂਸ, ਅਮਰੀਕਾ, ਬ੍ਰਿਟੇਨ ਅਤੇ ਫਰਾਂਸ ਤਕ ਨੇ ਇਸ ਦੀ ਸ਼ਲਾਘਾ ਕੀਤੀ। ਪ੍ਰਸਾਦ ਨੇ ਕਿਹਾ ਕਿ ਕਸ਼ਮੀਰ ਮੁੱਦੇ 'ਤੇ ਸਰਦਾਰ ਪਟੇਲ ਦਾ ਰਵੱਈਆ ਸਹੀ ਸੀ ਪਰ ਪੰਡਤ ਜਵਾਹਰਲਾਲ ਨਹਿਰੂ ਗਲਤ ਸਨ। ਉਨ੍ਹਾਂ ਦੀ ਵੱਡੀ ਭੁੱਲ ਨੂੰ ਹੁਣ ਮੋਦੀ ਸਰਕਾਰ ਨੇ ਠੀਕ ਕੀਤਾ ਹੈ।


Tanu

Content Editor

Related News