ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਸੈਲਫ਼ ਕੁਆਰੰਟੀਨ, ਸ਼ਨੀਵਾਰ ਨੂੰ ਸ਼ਾਹ ਨਾਲ ਕੀਤੀ ਸੀ ਮੁਲਾਕਾਤ

08/03/2020 3:17:03 PM

ਨਵੀਂ ਦਿੱਲੀ- ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਖੁਦ ਨੂੰ ਦੂਜਿਆਂ ਤੋਂ ਵੱਖ ਕਰ ਲਿਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰ ਨੇ ਦੱਸਿਆ ਕਿ ਪ੍ਰਸਾਦ ਨੂੰ ਹਾਲਾਂਕਿ ਕਿਸੇ ਤਰ੍ਹਾਂ ਦਾ ਕੋਈ ਲੱਛਣ ਨਹੀਂ ਹੈ ਪਰ ਉਨ੍ਹਾਂ ਨੇ ਮੌਜੂਦਾ ਨਿਯਮਾਂ ਨੂੰ ਦੇਖਦੇ ਹੋਏ ਖੁਦ ਨੂੰ ਵੱਖ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਦੀ ਤਰ੍ਹਾਂ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨੇ ਖੁਦ ਨੂੰ ਹੋਮ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਨੇ ਵੀ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਗ੍ਰਹਿ ਸਕੱਤਰ ਹੁਣ ਤੱਕ ਸੈਲਫ ਕੁਆਰੰਟੀਨ 'ਚ ਰਹਿਣਗੇ, ਜਦੋਂ ਤੱਕ ਉਨ੍ਹਾਂ ਦੀ ਕੋਰੋਨਾ ਜਾਂਚ ਰਿਪੋਰਟ ਨਹੀਂ ਆ ਜਾਂਦੀ ਹੈ।

ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਉਹ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ 'ਚ ਦਾਖ਼ਲ ਹੋ ਰਹੇ ਹਨ। ਸ਼ਾਨ ਨੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਮਿਲਣ ਵਾਲਿਆਂ ਨੂੰ ਵੀ ਚੌਕਸੀ ਵਰਤਣ ਦੀ ਸਲਾਹ ਦਿੱਤੀ।


DIsha

Content Editor

Related News