ਦਿੱਲੀ ਦੇ ਜੰਤਰ-ਮੰਤਰ 'ਤੇ ਅੱਜ ਡੇਰਾ ਲਾਵੇਗਾ 'ਰਵਿਦਾਸ ਭਾਈਚਾਰਾ'
Wednesday, Aug 21, 2019 - 09:49 AM (IST)

ਨਵੀਂ ਦਿੱਲੀ/ਜਲੰਧਰ : ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵਲੋਂ ਬੁੱਧਵਾਰ ਨੂੰ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿ ਪੰਜਾਬ ਤੋਂ ਵੱਡੀ ਗਿਣਤੀ 'ਚ ਲੋਕ ਇਸ 'ਚ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਰਵਿਦਾਸ ਭਾਈਚਾਰੇ ਵਲੋਂ 13 ਅਗਸਤ ਨੂੰ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਸੀ। ਦੱਸ ਦੇਈਏ ਕਿ ਦਿੱਲੀ 'ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 10 ਅਗਸਤ ਨੂੰ ਸ੍ਰੀ ਗੁਰੂ ਰਵਿਦਾਸ ਮੰਦਰ ਤੋੜ ਦਿੱਤਾ ਗਿਆ ਸੀ।
ਇਸ ਨੂੰ ਲੈ ਕੇ ਰਵਿਦਾਸ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਦੇ ਵਿਰੋਧ 'ਚ 13 ਅਗਸਤ ਨੂੰ ਪੰਜਾਬ ਭਰ 'ਚ ਬੰਦ ਕਰਕੇ ਹਾਈਵੇਅ ਅਤੇ ਸੜਕਾਂ 'ਤੇ ਜਾਣ ਲਾਇਆ ਗਿਆ ਸੀ। ਇਸ ਦੀ ਸਫਲਤਾ ਤੋਂ ਬਾਅਦ ਹੁਣ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।